27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਇਮਰਾਨ ਖ਼ਾਨ ਦੇ ਪੁੱਤਰਾਂ ਨੇ ਜਨਵਰੀ 'ਚ ਪਾਕਿ ਜਾਣ ਦੀ ਬਣਾਈ ਯੋਜਨਾ-ਵੀਜ਼ੇ ਲਈ ਦਿੱਤੀ ਅਰਜ਼ੀ <br/>

Ad Position 21
No active advertisement
ਅਜੀਤ ਡੈਸਕ 18-12-2025

• ਕਿਹਾ, ਸਾਬਕਾ ਪ੍ਰਧਾਨ ਮੰਤਰੀ ਨੂੰ ਜੇਲ੍ਹ ਦੇ ਡੈੱਥ ਸੈੱਲ 'ਚ ਰੱਖਿਆ ਗਿਆ
• ਅਸੀਂ ਸ਼ਾਇਦ ਪਿਤਾ ਨੂੰ ਦੁਬਾਰਾ ਕਦੇ ਵੀ ਵੇਖ ਨਹੀਂ ਸਕਾਂਗੇ-ਕਾਸਿਮ, ਸੁਲੇਮਾਨ

ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਜੇਲ੍ਹ 'ਚ ਬੰਦ ਪੀ. ਟੀ. ਆਈ. (ਪਾਕਿਸਤਾਨ ਤਹਿਰੀਕ-ਏ-ਇਨਸਾਫ਼) ਦੇ ਸੰਸਥਾਪਕ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਲੰਡਨ 'ਚ ਰਹਿੰਦੇ ਪੁੱਤਰ ਕਾਸਿਮ ਖਾਨ ਨੇ ਕਿਹਾ ਹੈ ਕਿ ਉਸ ਨੇ ਅਤੇ ਉਸ ਦੇ ਭਰਾ ਸੁਲੇਮਾਨ ਖ਼ਾਨ ਨੇ ਆਪਣੇ ਵੀਜ਼ੇ ਲਈ ਅਰਜ਼ੀ ਦਿੱਤੀ ਹੈ ਅਤੇ ਉਹ ਜਨਵਰੀ 'ਚ ਪਾਕਿ ਜਾਣ ਦੀ ਯੋਜਨਾ ਬਣਾ ਰਹੇ ਹਨ | ਹਾਲਾਂਕਿ, ਉਨ੍ਹਾਂ ਲਈ ਅਜੇ ਤੱਕ ਵੀਜ਼ਾ ਜਾਰੀ ਨਹੀਂ ਕੀਤਾ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਟਿੱਪਣੀ ਕੀਤੀ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਰਾਵਲਪਿੰਡੀ ਦੀ ਜੇਲ੍ਹ ਦੇ ਡੈੱਥ ਸੈੱਲ (ਮੌਤ ਦੀ ਕੋਠੜੀ) ਵਿਚ ਰੱਖਿਆ ਗਿਆ ਹੈ | ਇਕ ਵਿਦੇਸ਼ੀ ਨਿਊਜ਼ ਚੈਨਲ ਨਾਲ ਇੰਟਰਵਿਊ ਦੌਰਾਨ ਉਨ੍ਹਾਂ ਦੋਸ਼ ਲਗਾਇਆ ਕਿ ਅਡਿਆਲਾ ਜੇਲ੍ਹ ਦੇ ਬਾਹਰ ਇਮਰਾਨ ਖ਼ਾਨ ਦੀਆਂ ਭੈਣਾਂ ਦੁਆਰਾ ਉਨ੍ਹਾਂ ਨਾਲ ਮੁਲਾਕਾਤ ਦੀ ਮੰਗ ਨੂੰ ਲੈ ਕੇ ਲਗਾਏ ਗਏ ਧਰਨੇ ਦੌਰਾਨ ਉਨ੍ਹਾਂ ਨੂੰ ਖਿੰਡਾਉਣ ਲਈ ਅਧਿਕਾਰੀਆਂ ਨੇ ਰਸਾਇਣਕ-ਮਿਸ਼ਰਿਤ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ | ਕਾਸਿਮ ਖਾਨ ਨੇ ਕਿਹਾ ਕਿ ਇਮਰਾਨ ਖ਼ਾਨ ਨੂੰ ਅਣਮਨੁੱਖੀ ਹਾਲਾਤ 'ਚ ਰੱਖਿਆ ਜਾ ਰਿਹਾ ਹੈ | ਉਸ ਨੇ ਕਿਹਾ ਕਿ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਕਿਹਾ ਹੈ ਕਿ ਉਨ੍ਹਾਂ ਦਾ ਪਾਕਿ ਆਉਣ 'ਤੇ ਸਵਾਗਤ ਹੈ ਅਤੇ ਉਹ ਇਮਰਾਨ ਖ਼ਾਨ ਨੂੰ ਮਿਲਣ ਆ ਸਕਦੇ ਹਨ | ਇਹ ਪੁੱਛਣ 'ਤੇ ਕਿ ਉਹ ਇਮਰਾਨ ਖ਼ਾਨ ਨੂੰ ਕੀ ਸੁਨੇਹਾ ਭੇਜਣਾ ਚਾਹੁੰਦੇ ਹਨ; ਇਸ 'ਤੇ ਕਾਸਿਮ ਨੇ ਕਿਹਾ ਕਿ ਮੈਂ ਜਾਣਨਾ ਚਾਹੁੰਦਾ ਹਾਂ ਕਿ ਅਸੀਂ ਉਨ੍ਹਾਂ ਨੂੰ ਜੇਲ੍ਹ 'ਚੋਂ ਕਿਵੇਂ ਬਾਹਰ ਕੱਢ ਸਕਦੇ ਹਾਂ ਅਤੇ ਅਸੀਂ ਕਿਵੇਂ ਉਨ੍ਹਾਂ ਦੀ ਮਦਦ ਕਰ ਸਕਦੇ ਹਾਂ ਕਿਉਂਕਿ ਅਸੀਂ ਇਸ ਸਮੇਂ ਬਹੁਤ ਬੇਵੱਸ ਮਹਿਸੂਸ ਕਰਦੇ ਹਾਂ |

Ad Position 22
No active advertisement
ਪਿਛਲੀ ਖ਼ਬਰ ਪਾਕਿ 'ਚ ਵੰਡ ਦੇ ਬਾਅਦ ਬੰਦ ਪਏ ਗੁਰਦੁਆਰਾ ਖਾਰਾ ਸਾਹਿਬ ਦੀ ਸ਼ੁਰੂ ਕੀਤੀ ਗਈ ਉਸਾਰੀ <br/> ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ : ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ ਮਾਤਾ ਸ਼ਾਂਤੀ ਦੇਵੀ
Ad Position 24