27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਧਾਰਮਿਕ ਆਜ਼ਾਦੀ ਦੀ ਰੱਖਿਆ ਤੇ ਹਿੰਮਤ ਦਾ ਪ੍ਰਤੀਕ ਸੀ-ਉਪ ਰਾਸ਼ਟਰਪਤੀ <br/>

Ad Position 21
No active advertisement
ਅਜੀਤ ਡੈਸਕ 18-12-2025

ਨਵੀਂ ਦਿੱਲੀ, 17 ਦਸੰਬਰ (ਉਪਮਾ ਡਾਗਾ ਪਾਰਥ)-ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਇਕ ਅੰਤਰ-ਧਰਮ ਸੰਮੇਲਨ ਬੁੱਧਵਾਰ ਨੂੰ ਵਿਸ਼ਵ ਪੰਜਾਬੀ ਸੰਗਠਨ ਅਤੇ ਗਲੋਬਲ ਇੰਟਰਫੇਥ ਹਾਰਮਨੀ ਫਾਊਾਡੇਸ਼ਨ ਵਲੋਂ ਨਵੀ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ: ਵਿਕਰਮਜੀਤ ਸਾਹਨੀ ਸੰਸਦ ਮੈਂਬਰ ਰਾਜ ਸਭਾ ਨੇ ਕੀਤੀ | ਇਸ ਸੰਮੇਲਨ ਵਿਚ ਸਿੱਖ ਧਰਮ, ਹਿੰਦੂ ਧਰਮ, ਇਸਲਾਮ, ਈਸਾਈ ਧਰਮ ਅਤੇ ਜੈਨ ਧਰਮ ਦੇ ਉੱਘੇ ਅਧਿਆਤਮਿਕ ਆਗੂਆਂ ਨੇ ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਭਾਰਤ ਦੇ ਸੱਭਿਅਕ ਸਿਧਾਂਤਾਂ ਪ੍ਰਤੀ ਵਚਨਬੱਧਤਾ ਪ੍ਰਗਟ ਕੀਤੀ | ਉਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਉਨ੍ਹਾਂ ਦੀ ਸ਼ਹਾਦਤ ਨੂੰ ਭਾਰਤ ਦੇ ਧਰਮ ਨਿਰਪੱਖ ਲੋਕਤੰਤਰ ਦੀ ਨੈਤਿਕ ਨੀਂਹ ਦੱਸਿਆ¢ ਉਨ੍ਹਾਂ ਕਿਹਾ ਕਿ 1675 ਵਿਚ ਗੁਰੂ ਜੀ ਦਾ ਬਲੀਦਾਨ ਧਾਰਮਿਕ ਆਜ਼ਾਦੀ ਦੀ ਰੱਖਿਆ ਵਿਚ ਹਿੰਮਤ ਦਾ ਪ੍ਰਤੀਕ ਸੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸੰਮੇਲਨ ਭਾਰਤ ਦੇ ਸਭਿਅਕ ਸਿਧਾਂਤ ਵਸੁਧੈਵ ਕੁਟੁੰਬਕਮ ਦੇ ਸਿਧਾਂਤ ਨੂੰ ਦਰਸਾਉਂਦਾ ਹੈ | ਉਪ ਰਾਸ਼ਟਰਪਤੀ ਨੇ ਜ਼ੋਰ ਦੇ ਕੇ ਕਿਹਾ ਕਿ ਅਸਹਿਣਸ਼ੀਲਤਾ ਨੂੰ ਦੂਰ ਕਰਨ ਅਤੇ ਵਿਭਿੰਨਤਾ ਵਾਲੇ ਦੇਸ਼ ਭਾਰਤ ਵਿਚ ਏਕਤਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਧਰਮ ਸੰਵਾਦ ਜ਼ਰੂਰੀ ਹੈ | ਆਪਣੇ ਸੰਬੋਧਨ ਵਿਚ, ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਗੁਰੂ ਤੇਗ ਬਹਾਦਰ ਜੀ ਦੇ ਸਰਵਉੱਚ ਬਲੀਦਾਨ ਨੂੰ ਮਨੁੱਖੀ ਅਧਿਕਾਰਾਂ ਦੇ ਵਿਸ਼ਵ ਇਤਿਹਾਸ ਵਿਚ ਇਕ ਮਹੱਤਵਪੂਰਨ ਪਲ ਵਜੋਂ ਯਾਦ ਕੀਤਾ | ਇਸ ਸੰਮੇਲਨ ਵਿਚ ਨਾਮਧਾਰੀ ਸਤਿਗੁਰੂ ਉਦੈ ਸਿੰਘ, ਜੈਨ ਅਚਾਰੀਆ ਲੋਕੇਸ਼ ਮੁਨੀ, ਅਜਮੇਰ ਸ਼ਰੀਫ ਦੇ ਹਾਜੀ ਸਈਅਦ ਸਲਮਾਨ ਚਿਸ਼ਤੀ, ਫ਼ਾਦਰ . ਮੋਨੋਦੀਪ ਡੈਨੀਅਲ , ਇਸਕਾਨ ਦਿੱਲੀ ਦੇ ਐਚ.ਐਚ.ਮੋਹਨ ਰੂਪ ਦਾਸ , ਅਤੇ ਸਰਦਾਰ ਤਰਲੋਚਨ ਸਿੰਘ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਿਰਮਾਣ ਨੂੰ ਮੁੜ ਸੁਰਜੀਤ ਕਰਨਾ ਰਾਸ਼ਟਰੀ ਤਰਜੀਹ ਹੋਣੀ ਚਾਹੀਦੀ-ਬਾਜਵਾ ਅਗਲੀ ਖ਼ਬਰ ਬੀਬੀ ਪਰਮਜੀਤ ਕੌਰ ਦੀ ਹੋਈ ਸ਼ਾਨਦਾਰ ਜਿੱਤ
Ad Position 24