ਕੋਟਕਪੂਰਾ (ਫ਼ਰੀਦਕੋਟ), 17 ਦਸੰਬਰ (ਮੋਹਰ ਸਿੰਘ ਗਿੱਲ)-ਅੱਜ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਆਪਣੇ ਪਿੰਡ ਸੰਧਵਾਂ ਤੋਂ ਬਲਾਕ ਸੰਮਤੀ ਜ਼ੋਨ ਸੰਧਵਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਦੇ ਉਮੀਦਵਾਰ ਮਹਿੰਦਰ ਸਿੰਘ 171 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ | ਜਦ ਕਿ ਇਥੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਖਤਿਆਰ ਸਿੰਘ ਦੂਜੇ ਸਥਾਨ 'ਤੇ ਰਹੇ | ਇਵੇਂ ਹੀ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਸੰਧਵਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਐਡਵੋਕੇਟ ਗੁਰਬਿੰਦਰ ਕੌਰ 795 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ | ਇੱਥੇ ਜ਼ਿਕਰਯੋਗ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੋਨੋਂ ਜ਼ੋਨਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਾਰ ਗਏ ਹਨ |
ਸਪੀਕਰ ਸੰਧਵਾਂ ਆਪਣੇ ਪਿੰਡ ਸੰਧਵਾਂ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੋਵਾਂ ਜ਼ੋਨਾਂ ਤੋਂ ਹਾਰੇ <br/>
ਅਜੀਤ ਡੈਸਕ
18-12-2025