27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮੀਤ ਹੇਅਰ ਦੇ ਪਿੰਡ ਕੁਰੜ 'ਚੋਂ ਜਿੱਤਿਆ ਸ਼ੋ੍ਰਮਣੀ ਅਕਾਲੀ ਦਲ <br/>

Ad Position 21
No active advertisement
ਅਜੀਤ ਡੈਸਕ 18-12-2025

ਮਹਿਲ ਕਲਾਂ (ਬਰਨਾਲਾ), 17 ਦਸੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਐਲਾਨੇ ਗਏ ਨਤੀਜਿਆਂ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਆਪਣੇ ਜੱਦੀ ਪਿੰਡ ਤੋਂ ਹੀ ਹਾਰ ਗਏ ਹਨ | ਉਨ੍ਹਾਂ ਦੇ ਪਿੰਡ ਕੁਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਸਵਿੰਦਰ ਸਿੰਘ ਕੌਰ ਨੇ ਜਿੱਤ ਦਰਜ ਕੀਤੀ ਹੈ | ਬਲਾਕ ਮਹਿਲ ਕਲਾਂ ਦੇ ਜੋਨ ਕੁਰੜ 'ਚ ਕੁਰੜ ਅਤੇ ਖਿਆਲੀ ਦੋ ਪਿੰਡ ਪੈਂਦੇ ਹਨ, ਇਨ੍ਹਾਂ ਦੋਵਾਂ ਪਿੰਡਾਂ ਤੋਂ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ | ਇਸ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸਵਿੰਦਰ ਕੌਰ ਨੂੰ 767, ਆਮ ਆਦਮੀ ਪਾਰਟੀ ਦੇ ਉਮੀਦਵਾਰ ਸਵਰਨਜੀਤ ਕੌਰ ਧਾਲੀਵਾਲ ਨੂੰ 719 ਅਤੇ ਕਾਂਗਰਸ ਪਾਰਟੀ ਨੂੰ 492 ਵੋਟਾਂ ਮਿਲੀਆਂ, 12 ਵੋਟਰਾਂ ਨੇ ਉਪਰੋਕਤ ਸਾਰੇ ਉਮੀਦਵਾਰਾਂ ਨੂੰ ਨਾਪਸੰਦ ਕੀਤਾ ਹੈ | ਇੱਥੇ ਇਹ ਵੀ ਜ਼ਿਕਰਯੋਗ ਹੈ, ਮੀਤ ਹੇਅਰ ਦੇ ਬੇਹੱਦ ਕਰੀਬੀ ਅਤੇ ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵੀ ਆਪਣੇ ਜੱਦੀ ਪਿੰਡ ਛੀਨੀਵਾਲ ਕਲਾਂ ਵਿਚ ਪਾਰਟੀ ਦੀ ਸਾਖ ਨਹੀਂ ਬਚਾ ਸਕੇ | ਬਲਾਕ ਸੰਮਤੀ ਜ਼ੋਨ ਛੀਨੀਵਾਲ ਕਲਾਂ ਤੋਂ 'ਆਪ' ਉਮੀਦਵਾਰ ਜਗਮੇਲ ਸਿੰਘ ਨੂੰ ਪਛਾੜਦਿਆਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਧਾਲੀਵਾਲ ਨੇ 272 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ | 'ਆਪ' ਸੰਸਦ ਮੈਂਬਰ ਮੀਤ ਹੇਅਰ ਅਤੇ ਹਲਕਾ ਇੰਚਾਰਜ਼ ਹਰਿੰਦਰ ਸਿੰਘ ਧਾਲੀਵਾਲ ਦੀ ਆਪੋ'ਆਪਣੇ ਪਿੰਡਾਂ ਹੋਈ ਹਾਰ ਲੋਕਾਂ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਕਿ ਵੱਡੇ ਆਗੂ ਆਪਣੇ ਜੱਦੀ ਪਿੰਡਾਂ 'ਚੋਂ ਪਾਰਟੀ ਦੀ ਜਿੱਤ ਯਕੀਨੀ ਨਹੀਂ ਬਣਾ ਸਕੇ, ਅਜਿਹੇ ਮੌਜੂਦਾ ਹਾਲਾਤ ਅਗਾਮੀ ਵਿਧਾਨ ਸਭਾ ਚੋਣਾਂ 2027 'ਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਵਿਕਾਸ ਤੇ ਪਾਰਦਰਸ਼ਤਾ ਦੀ ਜਿੱਤ ਹੋਈ - ਰਣਜੋਧ ਸਿੰਘ ਹਡਾਣਾ ਅਗਲੀ ਖ਼ਬਰ ਸਪੀਕਰ ਸੰਧਵਾਂ ਆਪਣੇ ਪਿੰਡ ਸੰਧਵਾਂ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੋਵਾਂ ਜ਼ੋਨਾਂ ਤੋਂ ਹਾਰੇ <br/>
Ad Position 24