26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮਾਣਹਾਨੀ ਮਾਮਲੇ 'ਚ ਸੁਖਬੀਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ <br/>

Ad Position 21
No active advertisement
ਅਜੀਤ ਡੈਸਕ 18-12-2025

ਚੰਡੀਗੜ੍ਹ, 17 ਦਸੰਬਰ (ਸੰਦੀਪ ਕੁਮਾਰ ਮਾਹਨਾ)-ਮਾਣਹਾਨੀ ਦੇ ਇਕ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਲੱਗਿਆ ਹੈ | ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ | ਇਹ ਮਾਣਹਾਨੀ ਦਾ ਕੇਸ ਆਰ.ਪੀ. ਸਿੰਘ ਵਲੋਂ ਦਰਜ ਕਰਵਾਇਆ ਗਿਆ ਸੀ | ਅਦਾਲਤ ਵਿਚ ਦਲੀਲਾਂ ਦੌਰਾਨ ਕਿਹਾ ਗਿਆ ਕਿ ਮਾਮਲਾ ਸਾਲ 2017 ਨਾਲ ਸੰਬੰਧਿਤ ਹੈ, ਜਦੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਰ.ਪੀ. ਸਿੰਘ ਦੇ ਘਰ ਗਏ ਸਨ | ਦੋਸ਼ ਲਗਾਇਆ ਗਿਆ ਹੈ ਕਿ ਉਸ ਸਮੇਂ ਸੁਖਬੀਰ ਸਿੰਘ ਬਾਦਲ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ 'ਅਰਵਿੰਦ ਕੇਜਰੀਵਾਲ ਅੱਤਵਾਦੀਆਂ ਦੇ ਘਰ ਖਾਣਾ ਖਾ ਰਹੇ ਹਨ' | ਇਸ ਬਿਆਨ ਨੂੰ ਆਰ.ਪੀ. ਸਿੰਘ ਵਲੋਂ ਆਪਣੀ ਸਾਖ਼ ਖ਼ਰਾਬ ਕਰਨ ਵਾਲਾ ਦੱਸਦਿਆਂ ਅਦਾਲਤ 'ਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ | ਅਦਾਲਤ ਨੇ ਮਾਮਲੇ ਦੀ ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਗੈਰ-ਹਾਜ਼ਰੀ ਅਤੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਹੋਣ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਮਾਨਤ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਸ ਦੇ ਨਾਲ ਹੀ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਹਨ | ਜ਼ਿਕਰਯੋਗ ਹੈ ਕਿ ਇਹ ਮਾਮਲਾ ਕਾਫ਼ੀ ਸਮੇਂ ਤੋਂ ਅਦਾਲਤ 'ਚ ਚੱਲ ਰਿਹਾ ਹੈ ਅਤੇ ਹੁਣ ਅਦਾਲਤੀ ਕਾਰਵਾਈ ਤੇਜ਼ ਹੋਣ ਨਾਲ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸਵੇਰੇ ਪਈ ਸੰਘਣੀ ਧੁੰਦ ਕਾਰਨ ਪੇਂਡੂ ਖੇਤਰ 'ਚ ਵਾਹਨਾਂ ਦੀ ਰਫ਼ਤਾਰ ਰਹੀ ਧੀਮੀ <br/> ਅਗਲੀ ਖ਼ਬਰ ਨਿਰਮਾਣ ਨੂੰ ਮੁੜ ਸੁਰਜੀਤ ਕਰਨਾ ਰਾਸ਼ਟਰੀ ਤਰਜੀਹ ਹੋਣੀ ਚਾਹੀਦੀ-ਬਾਜਵਾ
Ad Position 24