24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ੍ਰੀ ਅਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰਾਜੈਕਟ ਸ਼ੁਰੂ-ਤਰੁਨਪ੍ਰੀਤ ਸਿੰਘ ਸੌਂਦ <br/>

Ad Position 21
No active advertisement
ਅਜੀਤ ਡੈਸਕ 19-12-2025

ਚੰਡੀਗੜ੍ਹ, 18 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ | ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਸਮਾਗਮ ਸੰਗਤਾਂ ਦੇ ਚੇਤਿਆਂ ਵਿਚ ਸਦੀਵੀ ਵਸੇ ਰਹਿਣਗੇ | ਉਨ੍ਹਾਂ ਦੱਸਿਆ ਕਿ ਗੁਰੂ ਤੇਗ਼ ਬਹਾਦਰ ਜੀ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੀ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਵੱਡੇ ਕਾਰਜ ਆਰੰਭੇ ਹਨ | ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਭਾਈ ਜੈਤਾ ਜੀ ਦੀ ਯਾਦਗਾਰ ਵਿਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ | ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ | ਇਸ ਵਿਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟਰੱਕਸ਼ਨ ਖੇਤਰ 3200 ਵਰਗ ਫੁੱਟ ਹੈ | ਉਨ੍ਹਾਂ ਦੱਸਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਰੰਗ ਦੇ ਸੰਗਮਰਮਰ ਨਾਲ ਵਿਰਾਸਤੀ ਮਾਰਗ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ | ਇਸ ਪ੍ਰੋਜੈਕਟ 'ਤੇ ਕੁੱਲ 18 ਕਰੋੜ ਰੁਪਏ ਦੀ ਲਾਗਤ ਆਵੇਗੀ |

Ad Position 22
No active advertisement
ਪਿਛਲੀ ਖ਼ਬਰ ਮਜੀਠਾ ਹਲਕੇ 'ਚ ਪੁਲਿਸ ਨੇ 'ਆਪ' ਲਈ ਚੋਣ ਜਿੱਤੀ-ਗਨੀਵ ਕੌਰ ਮਜੀਠੀਆ <br/> ਅਗਲੀ ਖ਼ਬਰ ਰਾਜਪਾਲ ਵਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ (ਵਿਸ਼ੇਸ਼) ਇਜਲਾਸ ਦਾ ਉਠਾਣ
Ad Position 24