24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਅਣਪਛਾਤੇ ਹਮਲਾਵਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ <br/>

Ad Position 21
No active advertisement
ਅਜੀਤ ਡੈਸਕ 19-12-2025

ਗੈਂਗਸਟਰਾਂ ਵਲੋਂ ਮਿਲ ਚੁੱਕੀ ਸੀ ਧਮਕੀ
ਅੱਡਾ ਸਰਾਂ/ਟਾਂਡਾ ਉੜਮੁੜ (ਹੁਸ਼ਿਆਰਪੁਰ), 18 ਦਸੰਬਰ (ਹਰਜਿੰਦਰ ਸਿੰਘ ਮਸੀਤੀ, ਦੀਪਕ ਬਹਿਲ)-ਹੁਸ਼ਿਆਰਪੁਰ ਤੋਂ ਟਾਂਡਾ ਮਾਰਗ 'ਤੇ ਅੱਡਾ ਸਰਾਂ ਨਜ਼ਦੀਕ ਪੈਂਦੇ ਅੱਡਾ ਕਲੋਆ ਨਜ਼ਦੀਕ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ | ਨੌਜਵਾਨਾਂ ਵਲੋਂ ਮਾਰੇ ਗਏ ਵਿਅਕਤੀ ਦੀ ਪਹਿਚਾਣ ਬਲਜੀਤ ਸਿੰਘ ਬਿੱਲਾ ਪੁੱਤਰ ਸ੍ਰੀ ਹਰਬੰਸ ਲਾਲ ਵਾਸੀ ਪਿੰਡ ਕੰਧਾਲਾ ਸ਼ੇਖ਼ਾਂ ਦੇ ਰੂਪ ਵਿਚ ਹੋਈ ਹੈ ਜੋ ਰਸੂਲਪੁਰ ਮੋੜ ਨੇੜੇ ਬੁਲਟ ਮੋਟਰਸਾਈਕਲਾਂ ਦੀ ਮੁਰੰਮਤ ਕਰਨ ਦੀ ਦੁਕਾਨ ਚਲਾਉਂਦਾ ਸੀ | ਮਿ੍ਤਕ ਬਲਜੀਤ ਸਿੰਘ ਬਿੱਲਾ ਨੂੰ ਗੈਂਗਸਟਰਾਂ ਵਲੋਂ ਪਹਿਲਾਂ ਹੀ ਧਮਕੀਆਂ ਮਿਲ ਚੁੱਕੀਆਂ ਸਨ | ਉਕਤ ਵਾਰਦਾਤ ਅੱਜ ਸ਼ਾਮ 5 ਵਜੇ ਹੋਈ ਜਦੋਂ ਬਲਜੀਤ ਸਿੰਘ ਬਿੱਲਾ ਆਪਣੇ ਪੁੱਤਰ ਦੇ ਨਾਲ ਕਾਰ 'ਤੇ ਸਵਾਰ ਹੋ ਕੇ ਅੱਡਾ ਕਲੋਆ ਆਇਆ ਹੋਇਆ ਸੀ | ਜਦੋਂ ਉਹ ਅੱਡੇ 'ਤੇ ਮਿਠਾਈ ਦੀ ਦੁਕਾਨ ਤੋਂ ਪਾਣੀ ਦੀ ਬੋਤਲ ਲੈ ਕੇ ਕਾਰ ਵੱਲ ਵਧ ਰਿਹਾ ਸੀ ਤਾਂ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਬਿੱਲੇ 'ਤੇ ਗੋਲੀਆਂ ਵਰ੍ਹਾ ਦਿੱਤੀਆਂ | ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਬਲਜੀਤ ਸਿੰਘ ਬਿੱਲਾ ਦੇ ਸਿਰ ਅਤੇ ਸਰੀਰ ਦੇ ਹੋਰਨਾਂ ਹਿੱਸਿਆਂ 'ਤੇ ਲੱਗੀਆਂ | ਉਸ ਨੂੰ ਤੁਰੰਤ ਟਾਂਡਾ ਦੇ ਵੇਵਜ ਹਸਪਤਾਲ ਲਿਆਂਦਾ ਗਿਆ ਪਰ ਜਦੋਂ ਤੱਕ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਘਟਨਾ ਦੀ ਸੂਚਨਾ ਮਿਲਣ 'ਤੇ ਐੱਸ.ਪੀ. ਪਰਮਿੰਦਰ ਸਿੰਘ ਹੀਰ, ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਹਰਿਆਣਾ 'ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵਲੋਂ 'ਔਰੰਜ਼' ਅਲਰਟ ਜਾਰੀ <br/> ਅਗਲੀ ਖ਼ਬਰ ਹਾਈਕੋਰਟ ਵਲੋਂ ਭਾਈ ਅੰਮਿ੍ਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ <br/>
Ad Position 24