24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੱਛੜੀਆਂ ਸ਼ੇ੍ਰਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ-ਡਾ. ਬਲਜੀਤ ਕੌਰ

Ad Position 21
No active advertisement
ਅਜੀਤ ਡੈਸਕ 19-12-2025
ਚੰਡੀਗੜ੍ਹ, 18 ਦਸੰਬਰ (ਅਜੀਤ ਬਿਊਰੋ)-ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ਼ੇ੍ਰਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਦੇ 2440 ਲਾਭਪਾਤਰੀਆਂ ਨੂੰ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਸ੍ਰਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼ੇ੍ਰਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਅੰਮਿ੍ਤਸਰ, ਬਰਨਾਲਾ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਪਟਿਆਲਾ ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ਼ੇ੍ਰਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾ ਦੇ ਕੁੱਲ 2440 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ | ਇਨ੍ਹਾਂ 2440 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.44 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਨਵਜੋਤ ਕੌਰ ਸਿੱਧੂ ਦੇ ਬਿਆਨ ਦੀ ਸੀ.ਬੀ.ਆਈ. ਜਾਂਚ ਕਰਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਅਗਲੀ ਖ਼ਬਰ ਨੌਜਵਾਨ ਭੇਦਭਰੀ ਹਾਲਤ 'ਚ ਲਾਪਤਾ <br/>
Ad Position 24