24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਡਾ. ਨਵਜੋਤ ਕੌਰ ਸਿੱਧੂ ਦੇ ਬਿਆਨ ਦੀ ਸੀ.ਬੀ.ਆਈ. ਜਾਂਚ ਕਰਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

Ad Position 21
No active advertisement
ਅਜੀਤ ਡੈਸਕ 19-12-2025
ਚੰਡੀਗੜ੍ਹ, 18 ਦਸੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਕ ਸਖ਼ਤ ਟਿੱਪਣੀ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਜਨਹਿੱਤ ਪਟੀਸ਼ਨ 'ਤੇ ਸਿਰਫ਼ ਮੀਡੀਆ 'ਚ ਦਿੱਤੇ ਬਿਆਨਾਂ ਦੇ ਆਧਾਰ 'ਤੇ ਵਿਚਾਰ ਨਹੀਂ ਕੀਤਾ ਜਾ ਸਕਦਾ | ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਇਹ ਟਿੱਪਣੀ ਇਕ ਐਨਜੀਓ ਵਲੋਂ ਡਾ. ਨਵਜੋਤ ਕੌਰ ਦੇ ਉਸ ਬਿਆਨ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਕੀਤੀ, ਜਿਸ 'ਚ ਕਿਹਾ ਗਿਆ ਸੀ ਕਿ 500 ਕਰੋੜ ਰੁਪਏ ਵਾਲਾ ਸੂਟਕੇਸ ਦੇਣ ਵਾਲਾ ਆਗੂ ਮੁੱਖ ਮੰਤਰੀ ਬਣ ਜਾਂਦਾ ਹੈ |ਅਦਾਲਤ ਨੇ ਕਿਹਾ ਕਿ ਜੇਕਰ ਪ੍ਰੈੱਸ ਕਾਨਫਰੰਸ ਜਾਂ ਜਨਤਕ ਪਲੇਟਫਾਰਮ 'ਤੇ ਦਿੱਤੇ ਗਏ ਹਰ ਬਿਆਨ ਨੂੰ ਜਨਤਕ ਹਿੱਤ ਦੇ ਮਾਮਲੇ ਵਜੋਂ ਸਵੀਕਾਰ ਕਰ ਲਿਆ ਜਾਵੇ ਤਾਂ ਇਸ ਦਾ ਕੋਈ ਅੰਤ ਨਹੀਂ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਤੇ ਅਕਾਲੀ ਦਲ ਵਿਚਕਾਰ ਰਹੀ ਟੱਕਰ ਅਗਲੀ ਖ਼ਬਰ ਪੱਛੜੀਆਂ ਸ਼ੇ੍ਰਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ-ਡਾ. ਬਲਜੀਤ...
Ad Position 24