ਮਾਮਲਾ ਮੁਸਲਿਮ ਬੇਟੀ ਦਾ ਨਕਾਬ ਖਿੱਚਣ ਦਾ
ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੀ ਇਤਿਹਾਸਿਕ ਜਾਮਾ ਮਸਜਿਦ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਬੀਤੇ ਦਿਨੀਂ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਵਲੋਂ ਇਕ ਸਮਾਗਮ ਦੌਰਾਨ ਮੁਸਲਿਮ ਬੇਟੀ ਦੇ ਚਿਹਰੇ ਤੋਂ ਨਕਾਬ ਉਤਾਰਨ ਦੀ ਹਰਕਤ ਨੂੰ ਸ਼ਰਮਨਾਕ ਦੱਸਦੇ ਹੋਏ ਮੁੱਖ ਮੰਤਰੀ ਬਿਹਾਰ ਦੀ ਕੜੇ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਮੌਲਾਨਾ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਨਿਤੀਸ਼ ਕੁਮਾਰ ਨੂੰ ਆਪਣੇ ਅਹੁਦੇ ਅਤੇ ਉਮਰ ਦਾ ਬਿਲਕੁਲ ਲਿਹਾਜ਼ ਨਹੀਂ ਰਿਹਾ, ਉਨ੍ਹਾਂ ਦਾ ਵਤੀਰਾ ਉਨ੍ਹਾਂ ਦੇ ਅੰਦਰ ਲੁਕੀ ਹੋਈ ਮੁਸਲਿਮ ਦੁਸ਼ਮਣੀ ਨੂੰ ਦਰਸਾਉਂਦਾ ਹੈ | ਸ਼ਾਹੀ ਇਮਾਮ ਨੇ ਕਿਹਾ ਕਿ ਕਿਸੇ ਵੀ ਕੀਮਤ ਤੇ ਉਨ੍ਹਾਂ ਦੀ ਇਸ ਘਟੀਆ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸ਼ਾਹੀ ਇਮਾਮ ਪੰਜਾਬ ਨੇ ਮੰਗ ਕੀਤੀ ਹੈ ਕਿ ਨਿਤੀਸ਼ ਕੁਮਾਰ ਨੂੰ ਇਸ ਮਾਮਲੇ ਵਿਚ ਬਿਨ੍ਹਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ |
ਬਿਹਾਰ ਦੇ ਮੁੱਖ ਮੰਤਰੀ ਬਿਨਾਂ ਸ਼ਰਤ ਮੁਆਫ਼ੀ ਮੰਗਣ-ਸ਼ਾਹੀ ਇਮਾਮ ਪੰਜਾਬ <br/>
ਅਜੀਤ ਡੈਸਕ
19-12-2025