24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕੇਂਦਰੀ ਰੇਲ ਮੰਤਰੀ ਨੇ ਬਰਨਾਲਾ 'ਚ ਵੰਦੇ ਭਾਰਤ ਐਕਸਪ੍ਰੈੱਸ ਦੇ ਠਹਿਰਾਅ ਨੂੰ ਦਿੱਤੀ ਮਨਜ਼ੂਰੀ <br/>

Ad Position 21
No active advertisement
ਅਜੀਤ ਡੈਸਕ 19-12-2025

ਬਰਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ 'ਚ ਰੇਲ ਸੰਪਰਕ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਭਾਰਤੀ ਰੇਲਵੇ ਮੰਤਰਾਲੇ ਨੇ ਰਾਜ ਸਭਾ ਮੈਂਬਰ ਪਦਮ ਸ੍ਰੀ ਰਾਜਿੰਦਰ ਗੁਪਤਾ ਵਲੋਂ ਕੇਂਦਰੀ ਰੇਲਵੇ ਅਤੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਨਾਲ ਹੋਈ ਹਾਲੀਆ ਮੁਲਾਕਾਤ ਦੌਰਾਨ ਉਠਾਈਆਂ ਅਹਿਮ ਮੰਗਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ | ਕੇਂਦਰ ਸਰਕਾਰ ਦੇ ਰੇਲ ਮੰਤਰਾਲੇ ਨੇ ਫ਼ਿਰੋਜ਼ਪੁਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਦਾ ਬਰਨਾਲਾ 'ਚ ਠਹਿਰਾਅ ਮਨਜ਼ੂਰ ਕਰ ਲਿਆ ਹੈ | ਰਾਜ ਸਭਾ ਲਈ ਚੁਣੇ ਜਾਣ ਤੋਂ ਬਾਅਦ ਇਹ ਸ੍ਰੀ ਗੁਪਤਾ ਦੀ ਰੇਲਵੇ ਮੰਤਰੀ ਨਾਲ ਪਹਿਲੀ ਸਰਕਾਰੀ ਮੁਲਾਕਾਤ ਸੀ | ਇਸ ਦੌਰਾਨ ਸ੍ਰੀ ਰਾਜਿੰਦਰ ਗੁਪਤਾ ਨੇ ਫ਼ਿਰੋਜ਼ਪੁਰ ਤੋਂ ਚੱਲ ਰਹੀ ਨਵੀਂ ਵੰਦੇ ਭਾਰਤ ਐਕਸਪ੍ਰੈਸ ਦਾ ਬਰਨਾਲਾ ਵਿਚ ਠਹਿਰਾਉ ਯਕੀਨੀ ਬਣਾਉਣ ਦੀ ਜ਼ੋਰਦਾਰ ਮੰਗ ਰੱਖੀ | ਉਨ੍ਹਾਂ ਨੇ ਇਲਾਕੇ ਦੇ ਵਸਨੀਕਾਂ, ਵਪਾਰੀਆਂ ਅਤੇ ਯਾਤਰੀਆਂ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਰੇਖਾਂਕਿਤ ਕੀਤਾ | ਗੌਰਤਲਬ ਹੈ ਕਿ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਬਰਨਾਲਾ ਵਿਚ ਵੰਦੇ ਭਾਰਤ ਐਕਸਪ੍ਰੈਸ ਦੇ ਠਹਿਰਾਉ ਦੀ ਮੰਗ ਦਾ ਸਮਰਥਨ ਕੀਤਾ ਸੀ | ਸ੍ਰੀ ਰਾਜਿੰਦਰ ਗੁਪਤਾ ਨੇ ਰੇਲਵੇ ਮੰਤਰੀ ਅਤੇ ਰੇਲਵੇ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤੁਰੰਤ ਅਤੇ ਸਕਾਰਾਤਮਿਕ ਕਾਰਵਾਈ ਨਾਲ ਖੇਤਰੀ ਵਿਕਾਸ ਨੂੰ ਵੱਡਾ ਉਤਸ਼ਾਹ ਮਿਲੇਗਾ, ਯਾਤਰੀਆਂ ਲਈ ਯਾਤਰਾ ਆਸਾਨ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਪੰਜਾਬ ਦੇ ਚੋਣ ਨਤੀਜੇ ਬਣੇ ਅਕਾਲੀ ਦਲ ਲਈ ਸੰਜੀਵਨੀ ਬੂਟੀ <br/> ਅਗਲੀ ਖ਼ਬਰ ਬਿਹਾਰ ਦੇ ਮੁੱਖ ਮੰਤਰੀ ਬਿਨਾਂ ਸ਼ਰਤ ਮੁਆਫ਼ੀ ਮੰਗਣ-ਸ਼ਾਹੀ ਇਮਾਮ ਪੰਜਾਬ <br/>
Ad Position 24