24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

4.5 ਕਿਲੋ ਹੈਰੋਇਨ ਤੇ ਇਕ ਪਿਸਤੌਲ ਸਮੇਤ 3 ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 19-12-2025

ਅੰਮ੍ਰਿਤਸਰ, 18 ਦਸੰਬਰ (ਰੇਸ਼ਮ ਸਿੰਘ)-ਸਰਹੱਦ ਪਾਰ ਪਾਕਿਸਤਾਨ ਤੋਂ ਹੈਰੋਇਨ ਤਸਕਰੀ ਦੇ ਸਰਗਰਮ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੁਲਿਸ ਵਲੋਂ 4.5 ਕਿਲੋਗ੍ਰਾਮ ਹੈਰੋਇਨ ਤੇ ਇਕ ਪਿਸਤੌਲ ਸਮੇਤ 3 ਤਸਕਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਜੋ ਕਿ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ 'ਚ ਸਨ ਅਤੇ ਪਾਕਿ ਤੋਂ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਗੁਰਵਿੰਦਰ ਸਿੰਘ ਉਰਫ਼ ਗੋਪੀ (23) ਵਾਸੀ ਪਿੰਡ ਸ਼ਾਹਵਾਲਾ (ਫਿਰੋਜ਼ਪੁਰ), ਤਿਲਕ ਉਰਫ਼ ਸ਼ਿਬੂ (18) ਵਾਸੀ ਰਾਜੀਵ ਗਾਂਧੀ ਵਿਹਾਰ ਜਲੰਧਰ ਹਾਲ ਮੁਸਤਫਾਬਾਦ ਅੰਮ੍ਰਿਤਸਰ ਤੇ ਦਲਜੀਤ ਸਿੰਘ ਉਰਫ਼ ਲਾਲਾ (20) ਵਾਸੀ ਪਿੰਡ ਨੌਸ਼ਹਿਰਾ ਢਾਲਾ ਜ਼ਿਲ੍ਹਾ ਤਰਨ ਤਾਰਨ ਹਾਲ ਮੁਸਤਫਾਬਾਦ ਅੰਮ੍ਰਿਤਸਰ ਵਜੋਂ ਹੋਈ ਹੈ। ਸੀ.ਪੀ. ਸ: ਭੁੱਲਰ ਨੇ ਗਿਰੋਹ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਗੋਪੀ ਨੂੰ 1.5 ਕਿਲੋ ਹੈਰੋਇਨ ਅਤੇ ਇਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਪਾਸੋਂ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਦੋ ਹੋਰ ਸਾਥੀਆਂ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਜਿਸ ਨਾਲ ਬਾਕੀ ਬਰਾਮਦਗੀਆਂ ਦਾ ਰਾਹ ਪੱਧਰਾ ਹੋਇਆ ਤੇ ਇਸੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਤਿਲਕ ਉਰਫ਼ ਸ਼ਿਬੂ ਅਤੇ ਦਲਜੀਤ ਸਿੰਘ ਉਰਫ਼ ਲਾਲਾ ਵਜੋਂ ਹੋਈ ਹੈ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ। ਫਿਰੋਜ਼ਪੁਰ ਵਿਚ ਸਰਹੱਦੀ ਖੇਤਰ ਦੇ ਨੇੜੇ ਰਿਹਾਇਸ਼ ਹੋਣ ਕਾਰਨ ਗੁਰਵਿੰਦਰ ਸਿੰਘ ਉਰਫ਼ ਗੋਪੀ ਫਿਰੋਜ਼ਪੁਰ ਖੇਤਰ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਹੋਰ ਗੈਰ-ਕਾਨੂੰਨੀ ਖੇਪਾਂ ਪ੍ਰਾਪਤ ਕਰਨ ਵਿਚ ਸਰਗਰਮ ਸੀ। ਇਸ ਮੌਕੇ ਡੀ. ਸੀ. ਪੀ. ਰਵਿੰਦਰਪਾਲ ਸਿੰਘ, ਏ. ਡੀ. ਸੀ. ਪੀ. ਸ੍ਰੀਵੇਨੇਲਾ, ਇੰਸ: ਅਮੋਲਕਦੀਪ ਸਿੰਘ ਇੰਚਾਰਜ਼ ਸੀ. ਆਈ. ਏ. ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਵਲੋਂ ਲਿੰਗ ਅਨੁਪਾਤ 'ਚ ਸੁਧਾਰ ਲਈ ਜ਼ਿਲ੍ਹਾ ਬਰਨਾਲਾ ਦਾ ਸਨਮਾਨ <br/> ਅਗਲੀ ਖ਼ਬਰ ਵਿਕਾਸ ਤੇ ਪਾਰਦਰਸ਼ਤਾ ਦੀ ਹੋਈ ਜਿੱਤ-ਵਿਧਾਇਕ ਉੱਗੋਕੇ
Ad Position 24