21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਹਰਿਆਣਾ ਵਿਧਾਨ ਸਭਾ 'ਚ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸਰਬਸੰਮਤੀ ਨਾਲ ਪ੍ਰਸਤਾਵ ਪਾਸ <br/>

Ad Position 21
No active advertisement
ਅਜੀਤ ਡੈਸਕ 19-12-2025

ਚੰਡੀਗੜ੍ਹ, 18 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਸਦਨ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ 'ਤੇ ਸੂਬੇ ਭਰ 'ਚ ਸਮਾਗਮਾਂ ਦੇ ਸਫਲ ਆਯੋਜਨ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰੂ ਤੇਗ਼ ਬਹਾਦਰ ਜੀ ਸ਼ਹੀਦੀ ਦਿਵਸ ਆਯੋਜਨ ਕਮੇਟੀ, ਸਾਰੇ ਜਨਪ੍ਰਤੀਨਿਧੀਆਂ, ਸਮਾਜਸੇਵੀ ਸੰਗਠਨਾਂ ਅਤੇ ਨਾਗਰਿਕ ਸੰਸਥਾਵਾਂ ਦਾ ਧੰਨਵਾਦ ਕੀਤਾ | ਇਸ ਸੰਬੰਧ ਵਿਚ ਇਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਇਸ ਤੋਂ ਇਲਾਵਾ, ਸਦਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ 25 ਨਵੰਬਰ ਨੂੰ ਜੋਤੀਸਰ, ਕੁਰੂਕਸ਼ੇਤਰ ਵਿਚ ਕਰਵਾਏ ਵਿਸ਼ਾਲ ਸਮਾਗਮ ਵਿਚ ਗੁਰੂਆਂ ਨੂੰ ਨਮਨ ਕੀਤਾ ਅਤੇ ਕੌਮਾਂਤਰੀ ਗੀਤਾ ਮਹੋਤਸਵ ਵਿਚ ਵੀ ਸ਼ਾਮਿਲ ਹੋਏ | ਮੁੱਖ ਮੰਤਰੀ ਸਰਦੀ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੰਸਦੀ ਕਾਰਜ ਮੰਤਰੀ ਮਹੀਪਾਲ ਢਾਂਡਾ ਵਲੋਂ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ 'ਤੇ ਆਯੋਜਿਤ ਪ੍ਰੋਗਰਾਮਾਂ ਲਈ ਸਰਕਾਰੀ ਪ੍ਰਸਤਾਵ ਪੇਸ਼ ਕਰਨ ਦੇ ਬਾਅਦ ਚਰਚਾ ਦੌਰਾਨ ਸਦਨ ਵਿਚ ਬੋਲ ਰਹੇ ਸਨ | ਨਾਇਬ ਸਿੰਘ ਸੈਣੀ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਆਪਣੀ, ਹਰਿਆਣਾ ਸਰਕਾਰ ਦੀ ਅਤੇ ਹਰਿਆਣਾ ਦੇ ਜਨ-ਜਨ ਦੀ ਭਾਵਨਾਵਾਂ ਪੇਸ਼ ਕਰਦੇ ਹੋਏ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਅਤੇ ਬਲੀਦਾਨ ਭਾਰਤੀ ਸਭਿਅਤਾ ਦੀ ਉਸ ਆਤਮਾ ਦਾ ਪ੍ਰਤੀਕ ਹੈ, ਜਿਸ ਨੇ ਸੱਚਾਈ, ਧੀਰਜ ਅਤੇ ਮਨੁੱਖ ਗਰਿਮਾ ਦੀ ਰੱਖਿਆ ਲਈ ਖ਼ੁਦ ਨੂੰ ਕੁਰਬਾਨ ਕਰਨਾ ਸਵੀਕਾਰ ਕੀਤਾ ਪਰ ਅਨਿਆਂ ਤੇ ਅਧਰਮ ਦੇ ਸਾਹਮਣੇ ਝੁਕਣਾ ਕਦੀ ਸਵੀਕਾਰ ਨਹੀਂ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਮਿਲ ਕੇ ਪੂਰੇ ਸੂਬੇ ਵਿਚ ਅਨੇਕਾਂ ਸਮਾਗਮ ਕਰਵਾਏ ਜ਼ਿਨ੍ਹਾਂ ਦਾ ਉਦੇਸ਼ ਗੁਰੂ ਸਾਹਿਬ ਨੂੰ ਨਮਨ ਕਰਨਾ ਅਤੇ ਨਵੀਂ ਪੀੜੀ ਨੂੰ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਸਿੱਖਿਆਵਾਂ ਅਤੇ ਉਨ੍ਹਾਂ ਦੇ ਬਲੀਦਾਨ ਤੋਂ ਪੇ੍ਰਰਿਤ ਕਰਨਾ ਵੀ ਸੀ | ਮੁੱਖ ਮੰਤਰੀ ਨੇ ਸਦਨ ਵਿਚ ਸਰਕਾਰੀ ਪ੍ਰਸਤਾਵ ਨੂੰ ਸਭ ਦੀ ਸਹਿਮਤੀ ਨਾਲ ਪਾਸ ਕਰਨ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ 'ਤੇ ਪ੍ਰਸਤਾਵ ਨੂੰ ਸਭ ਦੀ ਸਹਿਮਤੀ ਨਾਲ ਪਾਸ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਪੈਨਸ਼ਨਰਜ਼ ਦਾ ਸੱਦਿਆ ਵਿਸ਼ੇਸ਼ ਇਜਲਾਸ <br/> ਅਗਲੀ ਖ਼ਬਰ 2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ 'ਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ-ਮੁੰਡੀਆਂ <br...
Ad Position 24