21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜਿੱਤ ਦਾ ਜਸ਼ਨ ਮਨਾ ਰਹੇ 'ਆਪ' ਵਰਕਰਾਂ 'ਤੇ ਕਾਂਗਰਸੀਆਂ ਨੇ ਚਲਾਈਆਂ ਗੋਲੀਆਂ <br/>

Ad Position 21
No active advertisement
ਅਜੀਤ ਡੈਸਕ 19-12-2025

ਲੁਧਿਆਣਾ, 18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਬਚਿੱਤਰ ਨਗਰ ਵਿਚ ਅੱਜ ਦੇਰ ਸ਼ਾਮ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਕਾਂਗਰਸੀ ਆਗੂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੇ ਸਿੱਟੇ ਵਲੋਂ ਚਾਰ ਆਮ ਆਦਮੀ ਪਾਰਟੀ ਦੇ ਵਰਕਰਾਂ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਸ਼ਾਮ ਉਸ ਵਕਤ ਵਾਪਰੀ, ਜਦੋਂ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਸੋਨੰੂ ਗਿੱਲ ਅਤੇ ਸੁਮੀਤ ਸਿੰਘ ਖੰਨਾ ਇਲਾਕੇ 'ਚੋਂ ਜਿੱਤੇ ਸਨ | ਇਨ੍ਹਾਂ ਦੀ ਜਿੱਤ ਦੀ ਖ਼ੁਸ਼ੀ ਨੂੰ ਲੈ ਕੇ ਅੱਜ ਦੇਰ ਸ਼ਾਮ ਵਰਕਰਾਂ ਵਲੋਂ ਜਿੱਤ ਦਾ ਜਸ਼ਨ ਮਨਾਇਆ ਜਾ ਰਿਹਾ ਸੀ ਅਤੇ ਇਕ ਜਲੂਸ ਦੀ ਸ਼ਕਲ ਵਿਚ ਇਹ ਵਰਕਰ ਮੁਹੱਲੇ ਵਿਚ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਕਰ ਰਹੇ ਸਨ | ਜਦੋਂ ਇਹ ਜਲੂਸ ਕਾਂਗਰਸੀ ਆਗੂ ਦੇ ਘਰ ਦੇ ਨੇੜੇ ਪਹੁੰਚਿਆ ਤਾਂ ਉਥੇ ਕਾਂਗਰਸੀ ਆਗੂ ਵਲੋਂ ਇਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਥੇ ਇਨ੍ਹਾਂ ਦੋਵਾਂ ਧੜਿਆਂ ਵਿਚਾਲੇ ਆਪਸ ਵਿਚ ਤਕਰਾਰ ਹੋ ਗਿਆ | ਕਾਂਗਰਸੀ ਆਗੂ ਵਲੋਂ ਆਪਣੇ ਪਾਸ ਰੱਖੀ ਪਿਸਤÏਲ ਕੱਢ ਲਈ ਤੇ ਉਥੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸਦੇ ਸਿੱਟੇ ਵਜੋਂ ਆਮ ਆਦਮੀ ਪਾਰਟੀ ਦੇ ਚਾਰ ਵਰਕਰਾਂ ਸਮੇਤ ਪੰਜ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚ ਮਨਦੀਪ ਸਿੰਘ 36 ਸਾਲ, ਰਵਿੰਦਰ ਸਿੰਘ 45 ਸਾਲ, ਗੁਰਮੁਖ ਸਿੰਘ 65 ਅਤੇ ਗੁਰਦੀਪ ਸਿੰਘ ਜ਼ਖਮੀ ਹੋ ਗਏ | ਗੋਲਾਬਾਰੀ ਦÏਰਾਨ ਇਕ ਲੜਕੇ ਉਦੇ ਵੀਰ ਦੇ ਵੀ ਜ਼ਖਮੀ ਹੋਣ ਦੀ ਸੂਚਨਾ ਹੈ | ਘਟਨਾ ਕਾਰਨ ਰੋਹ ਵਿਚ ਆਏ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮਰਾਡੋ ਚੌਂਕੀ ਨੇੜੇ ਅੱਜ ਰਾਤ ਧਰਨਾ ਲਗਾ ਦਿੱਤਾ ਅਤੇ ਕਾਂਗਰਸੀਆ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਸੂਚਨਾ ਮਿਲਦੇ ਉੱਚ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਉਨ੍ਹਾਂ ਵਲੋਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦਾ ਭਰੋਸਾ ਦਿੱਤਾ, ਜਿਸ 'ਤੇ ਵਰਕਰਾਂ ਵਲੋਂ ਧਰਨਾ ਚੁੱਕ ਦਿੱਤਾ ਗਿਆ | ਦੇਰ ਰਾਤ ਬਚਿੱਤਰ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਥਿਤੀ ਤਣਾਅਪੂਰਨ ਬਣੀ ਹੋਈ ਸੀ |

Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ 'ਤੇ 600 ਕਰੋੜ ਪੌਂਡ ਖਰਾਬ ਕਰਨ ਦੇ ਦੋਸ਼ <br/> ਅਗਲੀ ਖ਼ਬਰ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਨੂੰ ਲੱਗੀਆਂ ਸਨ 5 ਗੋਲੀਆਂ <br/>
Ad Position 24