ਜਲੰਧਰ, 18 ਦਸੰਬਰ (ਸ਼ਿਵ)-ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਕੌਮੀ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਵਿਜੇ ਸਾਂਪਲਾ ਨੇ ਭਾਜਪਾ ਦੇ ਨਵੇਂ ਕੌਮੀ ਕਾਰਜਕਾਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਨਾਲ ਅੱਜ ਦਿੱਲੀ ਵਿਚ ਇਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ | ਇਸ ਮੌਕੇ ਸ੍ਰੀ ਵਿਜੇ ਸਾਂਪਲਾ ਨੇ ਨਿਤਿਨ ਨਬੀਨ ਨੂੰ ਪ੍ਰਧਾਨ ਬਣਨ 'ਤੇ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਯੋਗ ਅਗਵਾਈ ਵਿਚ ਭਾਜਪਾ ਦਾ ਆਧਾਰ ਹੋਰ ਵੀ ਮਜ਼ਬੂਤ ਹੋਵੇਗਾ | ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਨਿਤਿਨ ਨਬੀਨ ਦੇ ਪ੍ਰਧਾਨ ਬਣਨ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ |
ਵਿਜੇ ਸਾਂਪਲਾ ਵਲੋਂ ਨਿਤਿਨ ਨਬੀਨ ਨਾਲ ਮਲਾਕਾਤ <br/>
ਅਜੀਤ ਡੈਸਕ
19-12-2025