15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

'ਵੀਰ ਬਾਲ ਦਿਵਸ' ਦਾ ਨਾਂਅ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਕਰਵਾਉਣ ਲਈ ਭਾਈ ਰਾਜੋਆਣਾ ਨੇ ਜਥੇਦਾਰ ਗੜਗੱਜ ਨੂੰ ਲਿਖੀ ਚਿੱਠੀ

Ad Position 21
No active advertisement
ਅਜੀਤ ਡੈਸਕ 20-12-2025
ਪਟਿਆਲਾ, 19 ਦਸੰਬਰ (ਮਨਦੀਪ ਸਿੰਘ ਖਰੌੜ)-ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਮਾਮਲੇ 'ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ 'ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਗਈ ਹੈ ਕਿ ਤੁਹਾਡੇ ਵਲੋਂ ਸ਼ਹੀਦੀ ਦਿਵਸ ਦਾ ਨਾਂਅ 'ਵੀਰ ਬਾਲ ਦਿਵਸ' ਦੀ ਬਜਾਏ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਕਰਵਾਉਣ ਲਈ ਸੰਸਦ ਮੈਂਬਰਾਂ ਨੂੰ ਲਿਖੀ ਚਿੱਠੀ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦੀ ਹੈ | ਭਾਈ ਰਾਜੋਆਣਾ ਨੇ ਚਿੱਠੀ 'ਚ ਲਿਖਿਆ ਹੈ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਜਿਹੜੇ ਦੇਸ਼ ਦੇ ਸੰਸਦ ਮੈਂਬਰ ਜੋ ਕਿ ਜ਼ਿਆਦਾਤਰ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੀ ਉਨ੍ਹਾਂ ਨੂੰ ਬਾਲ ਦਿਵਸ ਦਾ ਨਾਂਅ ਬਦਲਣ ਸੰਬੰਧੀ ਸੰਸਦ 'ਚ ਆਵਾਜ਼ ਉਠਾਉਣ ਬਾਰੇ ਕਹਿਣਾ ਜਾਇਜ਼ ਹੈ? ਭਾਈ ਰਾਜੋਆਣਾ ਨੇ ਲਿਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਗੂੰਜ ਪੂਰੀ ਦੁਨੀਆਂ 'ਚ ਗੂੰਜਦੀ ਹੈ, ਖ਼ਾਲਸਾ ਪੰਥ ਇਹ ਸੰਦੇਸ਼ ਜਾਰੀ ਕਰੇ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਜਾ ਰਹੇ 'ਵੀਰ ਬਾਲ ਦਿਵਸ' ਸੰਬੰਧੀ ਕਿਸੇ ਵੀ ਸਮਾਗਮ 'ਚ ਲੋਕ ਸ਼ਾਮਿਲ ਨਾ ਹੋਣ ਅਤੇ ਓਨਾ ਚਿਰ ਹੁਕਮਰਾਨਾਂ ਨਾਲ ਕੋਈ ਸੰਬੰਧ ਨਾ ਰੱਖਿਆ ਜਾਵੇ ਜਦੋਂ ਤਕ ਉਹ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ 'ਵੀਰ ਬਾਲ ਦਿਵਸ' ਦਾ ਨਾਂਅ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਨਹੀਂ ਰੱਖ ਦਿੰਦੇ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਤਨਖ਼ਾਹ ਪੂਰੀ ਕਰ ਕੇ ਅਕਾਲੀ ਆਗੂ ਵਲਟੋਹਾ ਵਲੋਂ ਖਿਮਾ ਯਾਚਨਾ ਦੀ ਅਰਦਾਸ <br/> ਅਗਲੀ ਖ਼ਬਰ ਕੇਜਰੀਵਾਲ ਦੀ ਫ਼ਰਜ਼ੀ ਵੀਡੀਓ ਬਣਾਉਣ ਤੇ ਜਾਰੀ ਕਰਨ ਦੇ ਦੋਸ਼ ਹੇਠ ਸੋਸ਼ਲ ਮੀਡੀਆ ਹੈਂਡਲਰ ਵਿਰੁੱਧ ਮਾਮਲਾ ਦਰਜ <br/>
Ad Position 24