15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮੂਸੇਵਾਲਾ ਹੱਤਿਆ ਮਾਮਲੇ 'ਚ ਬਲਕੌਰ ਸਿੰਘ ਸਿੱਧੂ ਨੇ ਅਦਾਲਤ 'ਚ ਦਿੱਤੀ ਗਵਾਹੀ <br/>

Ad Position 21
No active advertisement
ਅਜੀਤ ਡੈਸਕ 20-12-2025
ਮਾਨਸਾ, 19 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਅਗਲੀ ਸੁਣਵਾਈ 16 ਜਨਵਰੀ 'ਤੇ ਪਾ ਦਿੱਤੀ ਹੈ | ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅਦਾਲਤ 'ਚ ਗਵਾਹੀ ਦੇਣ ਲਈ ਪੇਸ਼ ਹੋਏ ਪਰ ਪੂਰੀ ਗਵਾਹੀ ਨਹੀਂ ਹੋ ਸਕੀ | ਅਦਾਲਤੀ ਅਹਾਤੇ 'ਚ ਉਹ ਥਾਰ ਗੱਡੀ ਵੀ ਲਿਆਂਦੀ ਗਈ ਸੀ, ਜਿਸ 'ਤੇ ਤਾਬੜਤੋੜ ਗੋਲੀਬਾਰੀ ਕਰ ਕੇ ਹਮਲਾਕਾਰਾਂ ਨੇ 29 ਮਈ 2022 ਨੂੰ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਸੀ | ਮੂਸੇਵਾਲਾ ਪਰਿਵਾਰ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮੁੱਖ ਸਾਜ਼ਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀਡੀਓ ਕਾਨਫਰੰਾਸਿੰਗ ਜਰੀਏ ਪੇਸ਼ੀ ਭੁਗਤੀ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਲਕੌਰ ਸਿੰਘ ਸ਼ੂਟਰਾਂ ਦੀ ਸ਼ਨਾਖ਼ਤ ਕਰ ਚੁੱਕੇ ਹਨ ਅਤੇ ਉਨ੍ਹਾਂ ਵਾਰਦਾਤ ਸਮੇਂ ਵਰਤੀਆਂ ਬਲੈਰੋ ਤੇ ਕਰੋਲਾ ਗੱਡੀਆਂ ਦੀ ਪਹਿਚਾਣ ਵੀ ਕੀਤੀ ਸੀ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਅਗਲੀ ਖ਼ਬਰ ਬਿੱਲਾ ਹੱਤਿਆਕਾਂਡ 'ਚ ਦੋਸ਼ੀ ਗੈਂਗਸਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ <br/>
Ad Position 24