15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ <br/>

Ad Position 21
No active advertisement
ਅਜੀਤ ਡੈਸਕ 20-12-2025
ਚੰਡੀਗੜ੍ਹ, 19 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿਚ ਹੋਈ ਬੇਮਿਸਾਲ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਸੂਰਜ ਤੋਂ ਘਰਾਂ ਅਤੇ ਖੇਤਾਂ ਨੂੰ ਊਰਜਾ ਮਿਲ ਰਹੀ ਹੈ | ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੇ ਈਾਧਣ ਵਜੋਂ ਕੰਮ ਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੇਡਾ ਨੇ ਆਪਣੀਆਂ ਵਿਕਾਸ-ਮੁਖੀ ਨੀਤੀਆਂ ਨਾਲ ਪੰਜਾਬ ਦੇ ਟਿਕਾਊ ਭਵਿੱਖ ਦੀ ਸਿਰਜਣਾ ਵੱਲ ਇਕ ਵੱਡੀ ਪੁਲਾਂਘ ਪੁੱਟੀ ਹੈ | ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਨਾਲ ਪੰਜਾਬ ਦਾ ਰਿਸ਼ਤਾ ਇਸ ਸਾਲ ਹੋਰ ਵੀ ਗੂੜਾ ਹੋਇਆ ਹੈ ਕਿਉਂਕਿ ਜੁਲਾਈ 2025 ਵਿਚ ਬਠਿੰਡਾ ਦੇ ਪਿੰਡ ਭਾਗੀ ਬਾਂਦਰ ਵਿਖੇ 4 ਮੈਗਾਵਾਟ ਸਮਰੱਥਾ ਦਾ ਇੱਕ ਗਰਾਊਾਡ -ਮਾਊਾਟਿਡ ਸੋਲਰ ਪਾਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਬਠਿੰਡਾ ਦੇ ਕੋਠੇ ਮੱਲੂਆਣਾ ਅਤੇ ਸ਼ੇਰਗੜ੍ਹ ਵਿਖੇ 4-4 ਮੈਗਾਵਾਟ ਦੋ ਸੋਲਰ ਪਾਵਰ ਪ੍ਰੋਜੈਕਟ ਲਗਾਏ ਜਾ ਰਹੇ ਹਨ | ਪੇਡਾ ਨੇ ਖੇਤੀਬਾੜੀ ਖੇਤਰ ਨੂੰ ਕਾਰਬਨ ਮੁਕਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪੀਰਕੋਟ ਫੀਡਰ 'ਤੇ ਸੋਲਰ ਗਰਿੱਡ-ਕੁਨੈਕਟਿਡ 16 ਖੇਤੀਬਾੜੀ ਪੰਪ ਵੀ ਲਗਾਏ ਹਨ ਅਤੇ 4 ਹੋਰ ਪੰਪ ਸਥਾਪਤ ਕੀਤੇ ਜਾ ਰਹੇ ਹਨ | ਸ੍ਰੀ ਅਰੋੜਾ ਨੇ ਦੱਸਿਆ ਕਿ ਊਰਜਾ ਕੁਸ਼ਲਤਾ ਅਤੇ ਗਰੀਨ ਊਰਜਾ ਖੇਤਰ ਵਿੱਚ ਪੇਡਾ ਦੇ ਯਤਨਾਂ ਨੂੰ ਰਾਸ਼ਟਰੀ ਪੱਧਰ 'ਤੇ ਮਾਨਤਾ ਮਿਲੀ ਹੈ | ਉਨ੍ਹਾਂ ਕਿਹਾ ਕਿ ਐਨਈਸੀਏ 2025 ਤਹਿਤ ਸਟੇਟ ਪਰਫਾਰਮੈਂਸ ਐਵਾਰਡ (ਗਰੁੱਪ-3) ਵਿੱਚ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਹੱਥੋਂ ਪੇਡਾ ਨੂੰ ਦੂਜੇ ਐਵਾਰਡ ਨਾਲ ਸਨਮਾਨ ਹਾਸਲ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਰ 'ਚ ਰਾਮ ਸੁਤਾਰ ਨੇ ਬਣਾਏ ਹਨ ਮਹਾਨ ਸ਼ਖ਼ਸੀਅਤਾਂ ਦੇ ਬੁੱਤ-ਤਰਲੋਚਨ ਸਿੰਘ <br/> ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ
Ad Position 24