15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਅੱਜ ਰਾਤ ਰਵਾਨਾ ਹੋਵੇਗਾ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ <br/>

Ad Position 21
No active advertisement
ਅਜੀਤ ਡੈਸਕ 20-12-2025
ਹਠੂਰ (ਜਗਰਾਉਂ), 19 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਇਤਿਹਾਸਕ ਤੇ ਵੈਰਾਗਮਈ ਦਿਹਾੜੇ 'ਕਿਲ੍ਹਾ ਛੋੜ ਦਿਵਸ' ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਲੋਂ ਹਰ ਸਾਲ ਸਜਾਏ ਜਾਂਦੇ ਅਲੌਕਿਕ ਦਸਮੇਸ਼ ਪੈਦਲ ਮਾਰਚ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ਼ਤਿਹਾਰ ਜਾਰੀ ਕਰਦਿਆਂ ਸਮੂਹ ਸੰਗਤਾਂ ਨੂੰ ਇਸ ਪੈਦਲ ਮਾਰਚ 'ਚ ਸ਼ਾਮਿਲ ਹੋਣ ਲਈ ਅਪੀਲ ਕੀਤੀ | ਜ਼ਿਕਰਯੋਗ ਹੈ ਕਿ ਇਸ ਵਾਰ ਵੀ ਇਹ '31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ' 20-21 ਦਸੰਬਰ (6-7 ਪੋਹ) ਦੀ ਰਾਤ ਨੂੰ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪ੍ਰਸਤੀ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਦੀ ਦੇਖ-ਰੇਖ ਹੇਠ ਰਵਾਨਾ ਹੋਵੇਗਾ | ਇਸ ਸੰਬੰਧੀ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਇਹ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋ ਕੇ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਚੱਲਦਾ 21 ਦਸੰਬਰ ਦੀ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਕਰੇਗਾ ਅਤੇ ਅਗਲੇ ਦਿਨ 22 ਨੂੰ ਇੱਥੋਂ ਰਵਾਨਾ ਹੋ ਕੇ ਸ੍ਰੀ ਭੱਠਾ ਸਾਹਿਬ ਰੋਪੜ ਵਿਸ਼ਰਾਮ ਕਰੇਗਾ | ਇਸੇ ਤਰ੍ਹਾਂ ਇੱਥੋਂ 23 ਨੂੰ ਰਵਾਨਾ ਹੋ ਕੇ ਰਾਤ ਦੁੱਗਰੀ ਅਤੇ 24 ਨੂੰ ਇੱਥੋਂ ਰਵਾਨਾ ਹੋ ਕੇ ਸ੍ਰੀ ਚਮਕੌਰ ਸਾਹਿਬ ਵਿਸ਼ਰਾਮ ਕਰੇਗਾ | 25 ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰਵਾਨਾ ਹੋ ਕੇ ਰਾਤ ਵਿਸ਼ਰਾਮ ਗੁਰਦੁਆਰਾ ਸ੍ਰੀ ਝਾੜ ਸਾਹਿਬ ਕਰੇਗਾ | 26 ਨੂੰ ਇੱਥੋਂ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਸ੍ਰੀ ਮਾਛੀਵਾੜਾ ਸਾਹਿਬ ਵਿਸ਼ਰਾਮ ਕਰੇਗਾ | ਅਗਲੇ ਦਿਨ 27 ਨੂੰ ਇੱਥੋਂ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਰਾਤ ਵਿਸ਼ਰਾਮ ਕਰੇਗਾ ਅਤੇ 28 ਨੂੰ ਇੱਥੋਂ ਸਵੇਰੇ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ (ਸਾਹਨੇਵਾਲ) ਵਿਸ਼ਰਾਮ ਕਰੇਗਾ | 29 ਨੂੰ ਇੱਥੋਂ ਰਵਾਨਾ ਹੋ ਕੇ ਰਾਤ ਸ੍ਰੀ ਆਲਮਗੀਰ ਸਾਹਿਬ ਵਿਸ਼ਰਾਮ ਕਰੇਗਾ ਅਤੇ 30 ਨੂੰ ਇੱਥੋਂ ਸ਼ੁਰੂ ਹੋ ਕੇ ਸ੍ਰੀ ਟਾਹਲੀ ਸਾਹਿਬ ਰਤਨ ਵਿਸ਼ਰਾਮ ਕਰੇਗਾ | 31 ਦਸੰਬਰ 2025 ਦੇ ਆਖਰੀ ਦਿਨ ਇੱਥੋਂ ਰਵਾਨਾ ਹੋ ਕੇ ਰਾਤ ਨੂੰ ਮੋਹੀ ਵਿਸ਼ਰਾਮ ਕਰੇਗਾ ਅਤੇ ਨਵੇਂ ਸਾਲ 1 ਜਨਵਰੀ 2026 ਇੱਥੋਂ ਰਵਾਨਾ ਹੋ ਕੇ ਹੇਰਾਂ ਵਿਖੇ ਰਾਤ ਵਿਸ਼ਰਾਮ ਕਰੇਗਾ | ਹੇਰਾਂ ਤੋਂ 2 ਜਨਵਰੀ ਨੂੰ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਰਾਤ ਵਿਸ਼ਰਾਮ ਕਰੇਗਾ ਅਤੇ ਇੱਥੋਂ 3 ਨੂੰ ਸਵੇਰੇ ਰਵਾਨਾ ਹੋ ਕੇ ਗੁਰਦੁਆਰਾ ਸ੍ਰੀ ਪੰਜੂਆਣਾ ਸਾਹਿਬ ਲੰਮਾ-ਜੱਟਪੁਰਾ ਆਖਰੀ ਰਾਤ ਵਿਸ਼ਰਾਮ ਕਰੇਗਾ ਅਤੇ 4 ਜਨਵਰੀ ਨੂੰ ਇੱਥੋਂ ਰਵਾਨਾ ਹੋ ਕੇ ਮਾਣੂੰਕੇ ਹੁੰਦਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸਿੱਖ ਰਹਿਤ ਮਰਿਆਦਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਅਦਾਲਤ 'ਚ ਕੀਤਾ ਦਾਅਵਾ <br/> ਅਗਲੀ ਖ਼ਬਰ ਦੇਸ਼ ਭਰ 'ਚ ਰਾਮ ਸੁਤਾਰ ਨੇ ਬਣਾਏ ਹਨ ਮਹਾਨ ਸ਼ਖ਼ਸੀਅਤਾਂ ਦੇ ਬੁੱਤ-ਤਰਲੋਚਨ ਸਿੰਘ <br/>
Ad Position 24