15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਂਅ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਰੱਖੇ ਜਾਣ ਦਾ ਮੁੱਦਾ ਔਜਲਾ ਨੇ ਚੁੱਕਿਆ <br/>

Ad Position 21
No active advertisement
ਅਜੀਤ ਡੈਸਕ 20-12-2025
ਅੰਮਿ੍ਤਸਰ, 19 ਦਸੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਨੀ ਵੈਸ਼ਨਵ ਪਾਸੋਂ 350ਵੇਂ ਸ਼ਹੀਦੀ ਵਰ੍ਹੇ ਦੇ ਮੌਕੇ 'ਤੇ ਇਕ ਇਤਿਹਾਸਕ ਅਤੇ ਭਾਵਨਾਤਮਕ ਮੰਗ ਰੱਖਦਿਆਂ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ 'ਹਿੰਦ ਦੀ ਚਾਦਰ' ਗੁਰੂ ਤੇਗ ਬਹਾਦਰ ਜੀ ਰੱਖਣ ਦੀ ਮੰਗ ਰੱਖੀ ਹੈ, ਜਿਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਨੂੰ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਬਲੀਦਾਨ ਅਤੇ ਮਨੁੱਖਤਾ ਲਈ ਦਿੱਤੇ ਯੋਗਦਾਨ ਦੀ ਸਥਾਈ ਪਹਿਚਾਣ ਮਿਲੇਗੀ | ਅੱਜ ਸ: ਔਜਲਾ ਨੇ ਗੁਰੂ ਨਗਰੀ ਅੰਮਿ੍ਤਸਰ ਅਤੇ ਪੰਜਾਬ ਨਾਲ ਸੰਬੰਧਿਤ ਅਤਿ ਮਹੱਤਵਪੂਰਣ ਅਤੇ ਲੰਮੇ ਸਮੇਂ ਤੋਂ ਲਟਕੇ ਹੋਏ ਜਨਹਿਤੀ ਰੇਲ ਮੁੱਦੇ ਪੂਰੀ ਮਜ਼ਬੂਤੀ ਨਾਲ ਉਠਾਏ ਜਿਨ੍ਹਾਂ ਲਿਖਤੀ ਰੂਪ ਵਿਚ ਮੰਗਾਂ ਸੌਂਪਦਿਆਂ ਕਿਹਾ ਕਿ ਇਹ ਮੰਗਾਂ ਸਿਰਫ਼ ਖੇਤਰੀ ਨਹੀਂ, ਸਗੋਂ ਲੱਖਾਂ ਯਾਤਰੀਆਂ, ਵਿਦਿਆਰਥੀਆਂ, ਵਪਾਰੀਆਂ ਅਤੇ ਸ਼ਰਧਾਲੂਆਂ ਦੀਆਂ ਸਾਲਾਂ ਪੁਰਾਣੀਆਂ ਉਮੀਦਾਂ ਨਾਲ ਜੁੜੀਆਂ ਹੋਈਆਂ ਹਨ | ਉਨ੍ਹਾਂ ਵਲੋਂ ਅੰਮਿ੍ਤਸਰ-ਪੁਣੇ (ਹੜਪਸਰ) ਹਫਤਾਵਰੀ ਸੁਪਰਫਾਸਟ ਏ.ਸੀ. ਐਕਸਪ੍ਰੈੱਸ ਸ਼ੁਰੂ ਕਰਨ ਦੀ ਮੰਗ ਰੱਖੀ | ਉਨ੍ਹਾਂ ਆਸ ਜਤਾਈ ਕਿ ਰੇਲ ਮੰਤਰਾਲਾ ਇਨ੍ਹਾਂ ਜਨਹਿਤੀ ਮੁੱਦਿਆਂ 'ਤੇ ਜਲਦੀ ਅਤੇ ਸਕਾਰਾਤਮਕ ਫ਼ੈਸਲਾ ਲਏਗਾ |

Ad Position 22
No active advertisement
ਪਿਛਲੀ ਖ਼ਬਰ 'ਅਜੀਤ' ਦੀ ਬਟਾਲਾ ਟੀਮ ਨੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਗਰਮ ਸੂਟ, ਬੂਟ ਤੇ ਹੋਰ ਸਿੱਖਿਆ ਸਮੱਗਰੀ ਵ... ਅਗਲੀ ਖ਼ਬਰ — 'ਆਈ.ਏ.ਐਸ. ਚੋਣ ਪ੍ਰਕਿਰਿਆ 'ਤੇ ਸਵਾਲ — ਹਾਈ ਕੋਰਟ ਨੇ ਪੀ.ਸੀ.ਐਸ. ਅਧਿਕਾਰੀਆਂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਤੋਂ...
Ad Position 24