15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਾਣਹਾਨੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਅਦਾਲਤ 'ਚ ਨਹੀਂ ਹੋਏ ਪੇਸ਼ <br/>

Ad Position 21
No active advertisement
ਅਜੀਤ ਡੈਸਕ 20-12-2025
ਮਾਨਸਾ, 19 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਣਹਾਨੀ ਮਾਮਲੇ 'ਚ ਅੱਜ ਸਥਾਨਕ ਅਦਾਲਤ 'ਚ ਪੇਸ਼ ਨਹੀਂ ਹੋਏ | ਜ਼ਿਕਰਯੋਗ ਹੈ ਕਿ ਇਹ ਮੁਕੱਦਮਾ ਨਾਜਰ ਸਿੰਘ ਮਾਨਸ਼ਾਹੀਆ ਨੇ ਵਿਧਾਇਕ ਹੁੰਦਿਆਂ ਉਦੋਂ ਦਰਜ ਕਰਵਾਇਆ ਸੀ ਜਦੋਂ ਉਹ ਜੁਲਾਈ 2019 'ਚ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਸਨ | ਉਸ ਵਕਤ 'ਆਪ' ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਸੀ ਕਿ ਸ: ਮਾਨਸ਼ਾਹੀਆ ਨੇ 10 ਕਰੋੜ ਰੁਪਏ ਲਏ ਹਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਦੀ ਚੇਅਰਮੈਨੀ ਵੀ ਪੱਕੀ ਕੀਤੀ ਹੈ | ਵਿਧਾਇਕ ਦੀ ਅਪਰਾਧਿਕ ਇਸਤਗਾਸਾ ਦੀ ਸੁਣਵਾਈ ਕਰਦਿਆਂ ਭਗਵੰਤ ਮਾਨ ਸਮੇਤ ਕਈ ਪੱਤਰਕਾਰਾਂ ਨੂੰ ਤਲਬ ਕੀਤਾ ਸੀ | ਮੁੱਖ ਮੰਤਰੀ ਦੇ ਵਕੀਲ ਹਰਪ੍ਰੀਤ ਸਿੰਘ ਹੈਪੀ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਚੰਡੀਗੜ੍ਹ ਵਿਖੇ ਜ਼ਰੂਰੀ ਮੀਟਿੰਗ ਕਰ ਕੇ ਭਗਵੰਤ ਮਾਨ ਪੇਸ਼ ਨਹੀਂ ਹੋ ਸਕੇ | ਉਨ੍ਹਾਂ ਦੱਸਿਆ ਕਿ ਅਦਾਲਤ ਵਲੋਂ ਅਗਲੀ ਸੁਣਵਾਈ 14 ਜਨਵਰੀ 'ਤੇ ਪਾਈ ਗਈ ਹੈ | ਕਾਬਲੇ-ਗ਼ੌਰ ਰਹੇ ਇਸ ਕੇਸ 'ਚ ਮੁੱਖ ਮੰਤਰੀ ਇਕ ਵਾਰ ਮਾਨਸਾ ਅਦਾਲਤ 'ਚ ਪੇਸ਼ ਹੋ ਚੁੱਕੇ ਹਨ | ਦੱਸਣਾ ਬਣਦਾ ਹੈ ਕਿ ਕੇਸ ਦੀ ਸੁਣਵਾਈ ਦੇ ਚੱਲਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 2 ਅਖ਼ਬਾਰਾਂ ਦੇ ਸੰਪਾਦਕਾਂ ਸਮੇਤ ਕਈ ਪੱਤਰਕਾਰਾਂ ਦੇ ਖ਼ਿਲਾਫ਼ ਮਾਮਲਾ ਰੱਦ ਕਰ ਦਿੱਤਾ ਸੀ ਜਦਕਿ ਜੇ.ਬੀ. ਸਿੰਗਲਾ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਤੇ ਨਰੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਪੈਸੇ ਕਮਾਉਣ ਲਈ ਆਪਣੇ ਧੀਆਂ-ਪੁੱਤਰਾਂ ਨੂੰ ਮੌਤ ਦੇ ਮੂੰਹ 'ਚ ਨਾ ਧੱਕੋ-ਬੀਬੀ ਰਾਮੂਵਾਲੀਆ <br/> ਅਗਲੀ ਖ਼ਬਰ ਅਦਾਰਾ 'ਅਜੀਤ' ਵਲੋਂ ਹੜ੍ਹ ਪ੍ਰਭਾਵਿਤ ਸਰਹੱਦੀ ਖੇਤਰਾਂ ਲਈ ਰਾਹਤ ਮੁਹਿੰਮ ਜਾਰੀ <br/>
Ad Position 24