15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਾਝੇ ਨੇ ਕਾਂਗਰਸ ਦਾ ਹੰਕਾਰ ਤੋੜਿਆ, 79 'ਚੋਂ 58 ਸੀਟਾਂ ਜਿੱਤ ਕੇ 'ਆਪ' ਨੇ ਰਚਿਆ ਇਤਿਹਾਸ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 20-12-2025
ਅੰਮਿ੍ਤਸਰ, 19 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਵੱਡੇ ਆਗੂਆਂ ਨੂੰ ਵਹਿਮ ਸੀ ਕਿ ਮਾਝੇ 'ਚ ਆਮ ਆਦਮੀ ਪਾਰਟੀ ਕਮਜ਼ੋਰ ਹੈ, ਪਰ 'ਆਪ' ਨੇ ਕਾਂਗਰਸ ਦੇ ਹੰਕਾਰ ਨੂੰ ਮਿੱਟੀ 'ਚ ਮਿਲਾਉਂਦੇ ਹੋਏ ਕੁੱਲ 79 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 58 ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਉਨ੍ਹਾਂ ਕਿਹਾ ਕਿ ਮਾਝੇ ਦੇ ਲੋਕਾਂ ਨੇ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ, ਉਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਹੁਣ ਇੱਥੇ ਰਵਾਇਤੀ ਰਾਜਨੀਤੀ ਦੇ ਦਿਨ ਲੱਦ ਚੁੱਕੇ ਹਨ | 'ਆਪ' ਆਗੂ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਨਤੀਜਿਆਂ ਨੇ 2027 'ਚ ਮੁੜ 'ਆਪ' ਦੀ ਸਰਕਾਰ ਬਣਨ ਦਾ ਰਾਹ ਸਾਫ਼ ਕਰ ਦਿੱਤਾ ਹੈ | ਧਾਲੀਵਾਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 19 ਜਨਵਰੀ ਤੈਅ ਕਰਕੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਸਿਰਫ਼ ਕਾਨੂੰਨੀ ਤੌਰ 'ਤੇ ਹੀ ਨਹੀਂ, ਸਗੋਂ ਸਿਆਸੀ ਤੌਰ 'ਤੇ ਵੀ ਵੱਡਾ ਝਟਕਾ ਲੱਗਾ ਹੈ | ਉਨ੍ਹਾਂ ਦੇ ਆਪਣੇ ਹਲਕੇ ਮਜੀਠਾ 'ਚ, ਜਿਸ ਨੂੰ ਅਕਾਲੀ ਦਲ ਆਪਣਾ ਗੜ੍ਹ ਮੰਨਦਾ ਸੀ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜਨਤਾ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ | ਇਥੇ 'ਆਪ' ਨੇ ਮਜੀਠਾ ਦੀਆਂ 4 'ਚੋਂ 3 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤ ਕੇ ਅਕਾਲੀਆਂ ਦਾ 50 ਸਾਲਾਂ ਦਾ ਕਬਜ਼ਾ ਖ਼ਤਮ ਕਰ ਦਿੱਤਾ ਹੈ ਅਤੇ ਬਲਾਕ ਸੰਮਤੀ 'ਚ ਵੀ 'ਆਪ' ਨੂੰ ਪੂਰਨ ਬਹੁਮਤ ਮਿਲਣਾ ਇਤਿਹਾਸਕ ਹੈ |

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਨੂੰ ਪੰਜਾਬ ਦੇ ਪਾਣੀ ਦੇ ਬਕਾਏ ਤੋਂ ਵੱਧ 1 ਲੱਖ ਕਰੋੜ ਰੁਪਏ ਦਾ ਭੁਗਤਾਨ ਕਰਨਾ ਪਵੇਗਾ-ਡਾ. ਸਾਹਨੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ <br/>
Ad Position 24