15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਰਕਾਰ ਨੂੰ ਵਿਗੜਦੀ ਕਾਨੂੰਨ ਵਿਵਸਥਾ ਤੇ ਗੈਂਗਸਟਰਾਂ ਦੇ ਮਾਮਲੇ 'ਚ ਸਪੱਸ਼ਟੀਕਰਨ ਦੇਣਾ ਚਾਹੀਦਾ-ਬਲਵਿੰਦਰ ਸਿੰਘ ਧਾਲੀਵਾਲ

Ad Position 21
No active advertisement
ਅਜੀਤ ਡੈਸਕ 20-12-2025
ਚੰਡੀਗੜ੍ਹ, 19 ਦਸੰਬਰ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ | ਉਨ੍ਹਾਂ ਨੇ ਜਲੰਧਰ ਹਾਈਵੇਅ 'ਤੇ ਲੀਡਰਸ਼ਿਪ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿਚਕਾਰ ਹੋਈ ਅੰਨ੍ਹੇਵਾਹ ਗੋਲੀਬਾਰੀ ਅਤੇ ਕੱਲ੍ਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਖੇਤਰ ਵਿਚ ਇਕ ਪਿੰਡ ਦੇ ਕੈਂਪ ਵਿਚ ਹੋਈ ਖੁੱਲ੍ਹੀ ਗੋਲੀਬਾਰੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੀ ਲਾਪਰਵਾਹੀ ਅਤੇ ਚੁੱਪੀ ਸਵਾਲਾਂ ਦੇ ਘੇਰੇ ਵਿਚ ਹੈ | ਉਨ੍ਹਾਂ ਨੇ ਤਰਨਤਾਰਨ ਉਪ ਚੋਣ ਵਿਚ ਗੈਂਗਸਟਰਾਂ ਵਲੋਂ ਸਰਕਾਰ 'ਤੇ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਵੀ ਕੀਤੀ | ਸਰਕਾਰ ਨੂੰ ਬਿਨਾਂ ਦੇਰੀ ਦੇ ਜਾਂਚ ਕਰਨੀ ਚਾਹੀਦੀ ਹੈ, ਤਾਂ ਜੋ ਸੱਚਾਈ ਜਨਤਾ ਦੇ ਸਾਹਮਣੇ ਆ ਸਕੇ | ਸਰਕਾਰ ਨੂੰ ਗੈਂਗਸਟਰਾਂ ਅਤੇ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਦੇ ਮਹਿਲ ਦੀ ਇਤਿਹਾਸਕ ਡਿਉੜੀ ਦੀ ਖੁਦਾਈ ਦੌਰਾਨ ਮਿਲੇ ਕਈ ਲੁਪਤ ਹੋਏ ਢਾਂਚੇ <br/> ਅਗਲੀ ਖ਼ਬਰ ਰਾਜਸਥਾਨ ਨੂੰ ਪੰਜਾਬ ਦੇ ਪਾਣੀ ਦੇ ਬਕਾਏ ਤੋਂ ਵੱਧ 1 ਲੱਖ ਕਰੋੜ ਰੁਪਏ ਦਾ ਭੁਗਤਾਨ ਕਰਨਾ ਪਵੇਗਾ-ਡਾ. ਸਾਹਨੀ <br/>
Ad Position 24