15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ 'ਚ 'ਹੁਨਰ ਸਿੱਖਿਆ ਸਕੂਲ' ਪ੍ਰੋਗਰਾਮ ਲਾਗੂ-ਬੈਂਸ <br/>

Ad Position 21
No active advertisement
ਅਜੀਤ ਡੈਸਕ 20-12-2025
ਚੰਡੀਗੜ੍ਹ, 19 ਦਸੰਬਰ (ਅਜੀਤ ਬਿਊਰੋ)–ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਜਾਰੀ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿਚ ਸ਼ੁਰੂ ਕੀਤੇ ਗਏ 'ਹੁਨਰ ਸਿੱਖਿਆ ਸਕੂਲ' ਪ੍ਰੋਗਰਾਮ, ਜਿਸ ਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕਰਨਾ ਹੈ, ਵਾਸਤੇ ਉਦਯੋਗ-ਕੇਂਦਿ੍ਤ ਪਾਠਕ੍ਰਮ ਤਿਆਰ ਕਰਨ ਵਿਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ | ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ | ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ 45 ਫੀਸਦ ਤੋਂ ਵੱਧ ਵਿਦਿਆਰਥੀ ਨੌਕਰੀ ਲਈ ਤਿਆਰ ਨਹੀਂ ਹੁੰਦੇ, ਜਿਸ ਦਾ ਕਾਰਨ ਸਹੀ ਹੁਨਰ ਸਿਖਲਾਈ ਨਾ ਮਿਲਣਾ ਅਤੇ ਕਮਜ਼ੋਰ ਸਮਾਜਿਕ-ਆਰਥਿਕ ਪਿਛੋਕੜ ਹੈ | ਇਸ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਭਰ ਵਿੱਚ ਹੁਨਰ ਦੇ ਇਸ ਪਾੜੇ ਨੂੰ ਪੂਰਨ ਲਈ ਇਹ ਪਹਿਲ ਸ਼ੁਰੂ ਕੀਤੀ ਗਈ ਹੈ | ਇਸ ਦੌਰਾਨ ਹਾਜ਼ਰ ਅਧਿਆਪਕਾਂ ਤੇ ਭਾਈਵਾਲਾਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਰੱਟੇ ਮਾਰਨ ਤੋਂ ਹਟਕੇ ਵਿਹਾਰਕ ਹੁਨਰਾਂ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ ਅੰਮਿ੍ਤ ਸਿੰਘ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਵਧੀਕ ਸਕੱਤਰ ਸਕੂਲ ਸਿੱਖਿਆ ਕਲਪਨਾ ਕੇ., ਡਾਇਰੈਕਟਰ ਸੈਕੰਡਰੀ ਸਿੱਖਿਆ ਗੁਰਿੰਦਰ ਸਿੰਘ ਸੋਢੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਵਾਂ ਪੇਂਡੂ ਰੁਜ਼ਗਾਰ ਕਾਨੂੰਨ ਭਿ੍ਸ਼ਟਾਚਾਰ 'ਤੇ ਰੋਕ ਲਗਾਉਣ ਦੇ ਨਾਲ-ਨਾਲ ਗ਼ਰੀਬਾਂ ਨੂੰ ਰੁਜ਼ਗਾਰ ਦਾ ਕਾਨੂੰਨੀ ਹੱਕ ਪ੍... ਅਗਲੀ ਖ਼ਬਰ ਸ਼ੇਰ-ਏ-ਪੰਜਾਬ ਦੇ ਮਹਿਲ ਦੀ ਇਤਿਹਾਸਕ ਡਿਉੜੀ ਦੀ ਖੁਦਾਈ ਦੌਰਾਨ ਮਿਲੇ ਕਈ ਲੁਪਤ ਹੋਏ ਢਾਂਚੇ <br/>
Ad Position 24