15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨਵਾਂ ਪੇਂਡੂ ਰੁਜ਼ਗਾਰ ਕਾਨੂੰਨ ਭਿ੍ਸ਼ਟਾਚਾਰ 'ਤੇ ਰੋਕ ਲਗਾਉਣ ਦੇ ਨਾਲ-ਨਾਲ ਗ਼ਰੀਬਾਂ ਨੂੰ ਰੁਜ਼ਗਾਰ ਦਾ ਕਾਨੂੰਨੀ ਹੱਕ ਪ੍ਰਦਾਨ ਕਰੇਗਾ-ਜਾਖੜ <br/>

Ad Position 21
No active advertisement
ਅਜੀਤ ਡੈਸਕ 20-12-2025
ਚੰਡੀਗੜ੍ਹ, 19 ਦਸੰਬਰ (ਸੰਦੀਪ ਕੁਮਾਰ ਮਾਹਨਾ)–ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਗੈਂਗਸਟਰਾਂ ਦੀ ਵਰਤੋਂ ਸੰਬੰਧੀ ਲਗਾਏ ਗਏ ਦੋਸ਼ਾਂ ਨੂੰ ਬਹੁਤ ਹੀ ਗੰਭੀਰ ਕਰਾਰ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਦਫ਼ਤਰ ਨਾਲ ਜੋੜੇ ਜਾ ਰਹੇ ਇਨ੍ਹਾਂ ਇਲਜ਼ਾਮਾਂ ਦੀ ਨਿਰਪੱਖ ਅਤੇ ਸਮਾਂ-ਬੱਧ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਲੋਕਤੰਤਰ, ਸਰਕਾਰ ਅਤੇ ਸੰਸਥਾਵਾਂ ਦੀ ਭਰੋਸੇਯੋਗਤਾ 'ਤੇ ਉੱਠ ਰਹੇ ਸਵਾਲਾਂ ਦਾ ਸਪੱਸ਼ਟ ਜਵਾਬ ਮਿਲ ਸਕੇ | ਚੰਡੀਗੜ੍ਹ ਦੇ ਸੂਬਾਈ ਦਫ਼ਤਰ ਵਿਖੇ ਜਾਖੜ ਨੇ ਕਿਹਾ ਸੂਬਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੌਰ 'ਤੇ ਕੰਗਾਲੀ ਦੇ ਕੰਢੇ 'ਤੇ ਪਹੁੰਚਾ ਦਿੱਤਾ ਹੈ ਅਤੇ ਆਮ ਲੋਕਾਂ ਨੂੰ ਲਗਾਤਾਰ ਧਮਕੀ ਭਰੀਆਂ ਫ਼ੋਨ ਕਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਪੇਂਡੂ ਰੁਜ਼ਗਾਰ ਕਾਨੂੰਨ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਸੁਨੀਲ ਜਾਖੜ ਨੇ ਕਿਹਾ ਕਿ ਪੁਰਾਣੇ ਕਾਨੂੰਨ ਅਧੀਨ 13 ਦਸੰਬਰ 2025 ਤੱਕ ਪੰਜਾਬ 'ਚ ਪ੍ਰਤੀ ਪਰਿਵਾਰ ਅÏਸਤਨ ਸਿਰਫ਼ 26.25 ਦਿਨਾਂ ਦਾ ਹੀ ਰੁਜ਼ਗਾਰ ਦਿੱਤਾ ਗਿਆ ਹੈ, ਜਦਕਿ ਪਿਛਲੇ ਸਾਲਾਂ ਦੌਰਾਨ ਇਹ ਅÏਸਤ ਲਗਭਗ 38 ਦਿਨ ਪ੍ਰਤੀ ਪਰਿਵਾਰ ਪ੍ਰਤੀ ਸਾਲ ਰਹੀ ਹੈ | ਉਨ੍ਹਾਂ ਕਿਹਾ ਕਿ ਅਸਲ ਵਿਚ 'ਆਪ' ਅਤੇ ਕਾਂਗਰਸ ਨੂੰ ਗ਼ਰੀਬਾਂ ਦੀ ਚਿੰਤਾ ਨਹੀਂ, ਸਗੋਂ ਇਸ ਗੱਲ ਦਾ ਡਰ ਹੈ ਕਿ ਨਵਾਂ ਪੇਂਡੂ ਰੁਜ਼ਗਾਰ ਕਾਨੂੰਨ ਉਨ੍ਹਾਂ ਦੇ ਚਹੇਤਿਆਂ ਵਲੋਂ ਕੀਤੇ ਜਾਂਦੇ ਭਿ੍ਸ਼ਟਾਚਾਰ 'ਤੇ ਰੋਕ ਲਾ ਦੇਵੇਗਾ ਅਤੇ ਗ਼ਰੀਬਾਂ ਨੂੰ ਰੁਜ਼ਗਾਰ ਦਾ ਕਾਨੂੰਨੀ ਹੱਕ ਪ੍ਰਦਾਨ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ 'ਚ 'ਹੁਨਰ ਸਿੱਖਿਆ ਸਕੂਲ' ਪ੍ਰੋਗਰਾਮ ਲਾਗੂ-ਬੈਂਸ <br/>
Ad Position 24