15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਾਊਦੀ ਅਰਬ ਨੇ 56 ਹਜ਼ਾਰ ਤੋਂ ਵੱਧ ਪਾਕਿਸਤਾਨੀ ਭਿਖਾਰੀਆਂ ਨੂੰ ਦਿੱਤਾ ਦੇਸ਼ ਨਿਕਾਲਾ <br/>

Ad Position 21
No active advertisement
ਅਜੀਤ ਡੈਸਕ 20-12-2025
ਅੰਮਿ੍ਤਸਰ, 19 ਦਸੰਬਰ (ਸੁਰਿੰਦਰ ਕੋਛੜ)-ਸਾਊਦੀ ਅਰਬ ਨੇ 56,000 ਤੋਂ ਵੱਧ ਪਾਕਿਸਤਾਨੀ ਭਿਖਾਰੀਆਂ ਨੂੰ ਦੇਸ਼ ਨਿਕਾਲਾ ਦੇ ਕੇ ਪਾਕਿ ਵਾਪਸ ਭੇਜ ਦਿੱਤਾ ਹੈ | ਇਸ ਦੌਰਾਨ ਪਾਕਿ ਦੀ ਸੰਘੀ ਜਾਂਚ ਏਜੰਸੀ (ਐੱਫ. ਆਈ. ਏ.) ਨੇ ਸਾਲ 2025 'ਚ 66,154 ਸ਼ੱਕੀ ਯਾਤਰੀਆਂ ਨੂੰ ਵਿਦੇਸ਼ ਯਾਤਰਾ ਕਰਨ ਤੋਂ ਰੋਕਿਆ ਤਾਂ ਜੋ ਭੀਖ ਮੰਗਣ ਵਾਲੇ ਗਿਰੋਹਾਂ ਨੂੰ ਵਿਦੇਸ਼ ਜਾਣ ਤੋਂ ਰੋਕ ਕੇ ਪਾਕਿ ਦੇ ਕੌਮਾਂਤਰੀ ਪੱਧਰ 'ਤੇ ਹੋ ਰਹੇ ਅਪਮਾਨ ਨੂੰ ਘੱਟ ਕੀਤਾ ਜਾ ਸਕੇ | ਐੱਫ. ਆਈ. ਏ. ਮੁਤਾਬਿਕ ਪਾਕਿ ਸਰਕਾਰ ਨੂੰ ਅਰਬ ਦੇਸ਼ਾਂ 'ਚ ਪਾਕਿਸਤਾਨੀਆਂ ਦੇ ਭੀਖ ਮੰਗਣ ਦੀਆਂ ਸੈਂਕੜੇ ਸ਼ਿਕਾਇਤਾਂ ਮਿਲੀਆਂ ਹਨ | ਪਾਕਿ ਮੀਡੀਆ ਰਿਪੋਰਟਾਂ ਅਨੁਸਾਰ ਖਾੜੀ ਦੇਸ਼ ਪਾਕਿਸਤਾਨ ਤੋਂ ਆਉਣ ਵਾਲੇ ਭਿਖਾਰੀਆਂ ਤੋਂ ਪ੍ਰੇਸ਼ਾਨ ਹੋ ਗਏ ਹਨ | ਇਹ ਦੇਸ਼ ਇਨ੍ਹਾਂ ਭਿਖਾਰੀਆਂ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਉੱਥੇ ਪਾਕਿਸਤਾਨੀ ਭਿਖਾਰੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ | ਮੀਡੀਆ ਰਿਪੋਰਟਾਂ ਅਨੁਸਾਰ ਹਜ਼ਾਰਾਂ ਪਾਕਿਸਤਾਨੀ ਸਿਰਫ਼ ਭੀਖ ਮੰਗਣ ਲਈ ਵਿਦੇਸ਼ ਯਾਤਰਾ ਕਰ ਰਹੇ ਹਨ ਜਾਂ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਇਹ ਪਾਕਿਸਤਾਨੀ ਤੀਰਥ ਯਾਤਰਾ (ਉਮਰਾ) ਅਤੇ ਸੈਲਾਨੀ ਵੀਜ਼ਿਆਂ ਦੀ ਦੁਰਵਰਤੋਂ ਕਰਦੇ ਹੋਏ ਸਾਊਦੀ ਅਰਬ ਪਹੁੰਚ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਕੀਤੀ ਆਈ. ਐੱਸ. ਕੇ. ਪੀ. ਦੇ ਸੁਲਤਾਨ ਅਜ਼ੀਜ਼ ਅਜ਼ਮ ਨੂੰ ਗਿ੍ਫ਼ਤਾਰ ਕਰਨ ਦੀ ਨਾਟਕੀ ਪੇਸ਼ਕਸ਼ <br/> ਅਗਲੀ ਖ਼ਬਰ ਸ਼ਾਹਕੋਟ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ <br/>
Ad Position 24