15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਹਾਈ ਕੋਰਟ ਨੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਹੱਤਿਆ ਮਾਮਲੇ 'ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Ad Position 21
No active advertisement
ਅਜੀਤ ਡੈਸਕ 20-12-2025
ਚੰਡੀਗੜ੍ਹ, 19 ਦਸੰਬਰ (ਸੰਦੀਪ ਕੁਮਾਰ ਮਾਹਨਾ)–ਕਬੱਡੀ ਖਿਡਾਰੀ ਅਤੇ ਖੇਡ ਪ੍ਰਮੋਟਰ ਕੁੰਵਰ ਦਿਗਵਿਜੇ ਰਾਣਾ ਬਲਾਚੌਰੀਆ ਦੀ ਹੱਤਿਆ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ | ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਦੀ ਅੱਜ ਸੁਣਵਾਈ ਦੌਰਾਨ ਅਦਾਲਤ ਵਲੋਂ ਪੁੱਛਿਆ ਗਿਆ ਕਿ ਇਸ ਸਮਾਗਮ ਲਈ ਪੁਲਿਸ ਸੁਰੱਖਿਆ ਦੇ ਕੀ ਪ੍ਰਬੰਧ ਸਨ, ਉੱਥੇ ਕਿੰਨੇ ਲੋਕ ਮੌਜੂਦ ਸਨ | ਅਦਾਲਤ ਵਲੋਂ ਸਰਕਾਰ ਨੂੰ ਇਸ ਬਾਰੇ ਮੰਗਲਵਾਰ 23 ਦਸੰਬਰ ਤੱਕ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਹਨ | ਹਾਈ ਕੋਰਟ ਵਲੋਂ ਲਾਰੈਂਸ ਬਿਸ਼ਨੋਈ ਦੇ ਜੇਲ੍ਹ 'ਚ ਇੰਟਰਵਿਊ ਮਾਮਲੇ ਨੂੰ ਸੰਬੰਧੀ ਲਏ ਗਏ ਨੋਟਿਸ 'ਤੇ ਅੱਜ ਸੁਣਵਾਈ ਕੀਤੀ ਜਾਣੀ ਸੀ, ਪਰ ਸੁਣਵਾਈ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਸਰਕਾਰੀ ਵਕੀਲ ਨੇ ਕੁੱਝ ਸਮਾਂ ਮੰਗਿਆ ਅਤੇ ਦੱਸਿਆ ਕਿ ਅੱਜ ਐਡਵੋਕੇਟ ਜਨਰਲ ਮੌਜੂਦ ਨਹੀਂ ਹਨ ਅਤੇ ਨਾ ਹੀ ਇਸ ਮਾਮਲੇ ਦੀ ਬਹਿਸ ਕਰ ਰਹੇ ਸੀਨੀਅਰ ਵਕੀਲ ਪੁਨੀਤ ਬਾਲੀ ਉਪਲਬਧ ਹਨ | ਜਿਸ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਮੰਗਲਵਾਰ, 23 ਦਸੰਬਰ ਤੱਕ ਮੁਲਤਵੀ ਕਰ ਦਿੱਤੀ, ਅਦਾਲਤ ਨੇ ਨਾਲ ਹੀ ਕੁੱਝ ਦਿਨ ਪਹਿਲਾਂ ਮੁਹਾਲੀ ਦੇ ਸੋਹਾਣਾ ਵਿਖੇ ਹੋਏ ਕਬੱਡੀ ਖਿਡਾਰੀ ਅਤੇ ਖੇਡ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਸਰਕਾਰ ਹੁਣ ਅਗਲੀ ਸੁਣਵਾਈ 'ਤੇ ਉੱਥੋਂ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦੇਵੇ |

Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਡੀ. ਐਲ. ਨੇ ਨਵੇਂ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਕੀਤੀ ਆਸਾਨ ਅਗਲੀ ਖ਼ਬਰ ਪਾਕਿ ਨੇ ਕੀਤੀ ਆਈ. ਐੱਸ. ਕੇ. ਪੀ. ਦੇ ਸੁਲਤਾਨ ਅਜ਼ੀਜ਼ ਅਜ਼ਮ ਨੂੰ ਗਿ੍ਫ਼ਤਾਰ ਕਰਨ ਦੀ ਨਾਟਕੀ ਪੇਸ਼ਕਸ਼ <br/>
Ad Position 24