ਅੰਮਿ੍ਤਸਰ, 20 ਦਸੰਬਰ (ਜਸਵੰਤ ਸਿੰਘ ਜੱਸ)-ਕੁਝ ਵਰੇ੍ਹ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਪ੍ਰਕਾਸ਼ਨ ਵਿਭਾਗ ਵਿਚੋਂ 328 ਪਾਵਨ ਸਰੂਪ ਰਿਕਾਰਡ ਵਿਚ ਘੱਟ ਪਾਏ ਜਾਣ ਦੇ ਮਾਮਲੇ ਵਿਚ ਬੀਤੇ ਦਿਨੀਂ ਪੁਲਿਸ ਵਲੋਂ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਸੀ. ਏ. ਸਮੇਤ ਨਾਮਜ਼ਦ 16 ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਕਈ ਹੋਰਨਾ ਵਿਰੁੱਧ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੀ ਐੱਫ. ਆਈ. ਆਰ. ਤੋਂ ਬਾਅਦ ਨਾਮਜ਼ਦ ਕੀਤੇ ਵਿਅਕਤੀਆਂ 'ਚੋਂ 10 ਸਾਬਕਾ ਕਰਮਚਾਰੀਆਂ ਵਲੋਂ ਸਥਾਨਕ ਜ਼ਿਲ੍ਹਾ ਸੈਸ਼ਨ ਅਦਾਲਤ ਵਿਚ ਅਗਾਊੁਾ ਜ਼ਮਾਨਤਾਂ ਲਈ ਦਾਇਰ ਕੀਤੀ ਪਟੀਸ਼ਨ ਰੱਦ ਹੋਣ ਦੀ ਸੂਚਨਾ ਮਿਲੀ ਹੈ | ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਸੀ. ਏ. ਸਤਿੰਦਰ ਸਿੰਘ ਕੋਹਲੀ ਅਤੇ ਪਬਲੀਕੇਸ਼ਨ ਵਿਭਾਗ ਦੇ ਤਤਕਾਲੀ ਮੀਤ ਸਕੱਤਰ ਗੁਰਬਚਨ ਸਿੰਘ ਸਮੇਤ ਪਬਲੀਕੇਸ਼ਨ ਵਿਭਾਗ ਦੇ ਤਤਕਾਲੀ ਸੁਪਰਵਾਈਜ਼ਰ ਗੁਰਮੁਖ ਸਿੰਘ, ਇੰਚਾਰਜ ਪਰਮਜੀਤ ਸਿੰਘ, ਕਲਰਕ ਬਾਜ ਸਿੰਘ ਅਤੇ ਹੈਲਪਰ ਦਲਬੀਰ ਸਿੰਘ ਸਮੇਤ ਹੋਰਨਾਂ ਵਿਰੁੱਧ ਸਿੱਖ ਜਥੇਬੰਦੀ ਦੇ ਆਗੂੁਆਂ ਭਾਈ ਬਲਦੇਵ ਸਿੰਘ ਵਡਾਲਾ ਤੇ ਭਾਈ ਬਲਦੇਵ ਸਿੰਘ ਸਿਰਸਾ ਦੀ ਸ਼ਿਕਾਇਤ 'ਤੇ ਦਰਜ ਐੱਫ. ਆਈ. ਆਰ. ਵਿਚ ਨਾਮਜ਼ਦ 10 ਵਿਅਕਤੀਆਂ ਵਲੋਂ ਆਪਣੇ ਵਕੀਲ ਰਾਹੀਂ ਸਥਾਨਕ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ. ਗੁਰਬੀਰ ਸਿੰਘ ਦੀ ਅਦਾਲਤ ਵਿਚ ਬੀਤੇ ਦਿਨੀਂ ਅਗਾਊਾ ਜ਼ਮਾਨਤ ਲਈ ਅਰਜ਼ੀਆਂ ਦਾਇਰ ਕੀਤੀਆਂ ਸਨ ਜਿਸ 'ਤੇ 18 ਦਸੰਬਰ ਤੱਕ ਲਈ ਅੰਤਿ੍ੰਮ ਅਗਾਊਾ ਜ਼ਮਾਨਤ ਮਿਲੀ ਸੀ | ਐਡਵੋਕੇਟ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਅੱਜ ਪ੍ਰਾਪਤ ਵੇਰਵਿਆਂ ਅਨੁਸਾਰ ਅਦਾਲਤ ਵਲੋਂ ਮਾਮਲੇ ਦੀ ਸੁਣਵਾਈ ਉਪਰੰਤ ਉਕਤ ਵਿਅਕਤੀਆਂ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ | ਇਸੇ ਦੌਰਾਨ ਸਾਬਕਾ ਮੀਤ ਸਕੱਤਰ ਗੁਰਬਚਨ ਸਿੰਘ ਨੇ ਸੰਪਰਕ ਕੀਤੇ ਜਾਣ 'ਤੇ ਕਿਹਾ ਕਿ ਉਹ ਹੁਣ ਮਾਣਯੋਗ ਹਾਈਕੋਰਟ ਵਿਚ ਅਗਾਊੁਾ ਜ਼ਮਾਨਤ ਲਈ ਅਪੀਲ ਦਾਇਰ ਕਰਨਗੇ | ਇਸੇ ਦੌਰਾਨ ਭਾਈ ਵਡਾਲਾ ਤੇ ਭਾਈ ਸਿਰਸਾ ਨੇ ਅਗਾਊੁਾ ਜ਼ਮਾਨਤਾਂ ਦੀ ਅਰਜ਼ੀ ਰੱਦ ਹੋਣ 'ਤੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਨਾਮਜ਼ਦ ਵਿਅਕਤੀਆਂ ਨੂੰ ਗਿ੍ਫਤਾਰ ਕਰਨਾ ਚਾਹੀਦਾ ਹੈ | ਇਥੇ ਇਹ ਵੀ ਜ਼ਿਕਰਯੋਗ ਹੈ ਕਿ 328 ਪਾਵਨ ਸਰੂਪ ਮਾਮਲੇ ਵਿਚ ਨਾਮਜ਼ਦ 16 ਵਿਅਕਤੀਆਂ ਵਿਚੋਂ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ, ਨਿਸ਼ਾਨ ਸਿੰਘ ਤੇ ਅਮਰਜੀਤ ਸਿੰਘ ਅਕਾਲ ਚਲਾਣਾ ਕਰ ਚੁੱਕੇ ਹਨ ਤੇ ਡਾ: ਰੂਪ ਸਿੰੰਘ ਤੇ ਕੰਵਲਜੀਤ ਸਿੰਘ ਅੱਜ ਕੱਲ ਵਿਦੇਸ਼ ਗਏ ਹੋਏ ਹਨ |