11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸੱਤਾ ਧਿਰ ਵਲੋਂ ਕੀਤੀ ਧੱਕੇਸ਼ਾਹੀ ਲੋਕਤੰਤਰ ਲਈ ਖ਼ਤਰਾ-ਗਿਆਨੀ ਹਰਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 21-12-2025

ਕਿਹਾ, ਪਹਿਲੀ ਤੋਂ ਪਾਰਟੀ ਸੂਬੇ ਭਰ 'ਚ ਸ਼ੁਰੂ ਕਰੇਗੀ ਜ਼ਿਲ੍ਹਾਵਾਰ ਮੀਟਿੰਗਾਂ
ਚੰਡੀਗੜ੍ਹ, 20 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜਿੰਨੀ ਧੱਕੇਸ਼ਾਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ ਗਈ ਹੈ, ਉਹ ਲੋਕਤੰਤਰ ਲਈ ਵੱਡਾ ਖ਼ਤਰਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇਕ ਅਹਿਮ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਪੜ੍ਹੇ ਜਾਣ ਤੋਂ ਪਹਿਲਾਂ ਹੀ ਜਾਣ-ਬੁੱਝ ਕੇ ਰੁਕਾਵਟਾਂ ਪੈਦਾ ਕੀਤੀਆਂ ਗਈਆਂ | ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ਾਂ ਨੂੰ ਨਿਸ਼ਾਨਾ ਬਣਾਕੇ ਲੋਕਤੰਤਰਿਕ ਪ੍ਰਕਿਰਿਆ ਨਾਲ ਖੁੱਲ੍ਹੀ ਛੇੜਛਾੜ ਕੀਤੀ ਗਈ ਜੋ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ | ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦੀ ਪੂਰੀ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦਾ ਚੋਣ ਨਿਸ਼ਾਨ ਵੀ ਜਲਦੀ ਹਾਸਲ ਕਰ ਲਿਆ ਜਾਵੇਗਾ, ਤਾਂ ਜੋ ਚੋਣ ਮੈਦਾਨ 'ਚ ਲੋਕਾਂ ਦੇ ਮੁੱਦੇ ਪੂਰੀ ਤਾਕਤ ਨਾਲ ਉਠਾਏ ਜਾ ਸਕਣ | ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਨੇ ਸੂਬੇ ਭਰ 'ਚੋਂ 50 ਦੇ ਕਰੀਬ ਸੀਟਾਂ ਜਿੱਤੀਆਂ ਹਨ ਅਤੇ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤ ਕਰਨ ਲਈ 1 ਜਨਵਰੀ ਤੋਂ ਪਾਰਟੀ ਵਲੋਂ ਜ਼ਿਲ੍ਹਾਵਾਰ ਮੀਟਿੰਗਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ | ਅੱਜ ਦੀ ਮੀਟਿੰਗ ਵਿਚ ਸਰਪ੍ਰਸਤ ਰਵੀਇੰਦਰ ਸਿੰਘ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਜਸਟਿਸ ਨਿਰਮਲ ਸਿੰਘ, ਇਕਬਾਲ ਸਿੰਘ ਝੂਦਾਂ, ਗਗਨਜੀਤ ਸਿੰਘ ਬਰਨਾਲਾ, ਸਰਵਣ ਸਿੰਘ ਫਲੌਰ, ਰਣਜੀਤ ਸਿੰਘ ਛੱਜਲਵੱਢੀ, ਸੰਤਾ ਸਿੰਘ ਉਮੈਦਪੁਰੀ, ਸੁਰਿੰਦਰ ਸਿੰਘ ਭੁੱਲੇਰਾਠਾ, ਸੁੱਚਾ ਸਿੰਘ ਛੋਟੇਪੁਰ, ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਪਰਮਜੀਤ ਕੌਰ ਗੁਲਸ਼ਨ, ਰਣਧੀਰ ਸਿੰਘ ਰੱਖੜਾ, ਗੁਰਜੀਤ ਸਿੰਘ ਤਲਵੰਡੀ, ਸਤਵਿੰਦਰ ਸਿੰਘ ਟੋਹੜਾ, ਹਰਜੀਤ ਕੌਰ ਤਲਵੰਡੀ, ਰਣਬੀਰ ਸਿੰਘ ਪੂਨੀਆ, ਭਾਈ ਮਨਜੀਤ ਸਿੰਘ, ਹਰਜੀਤ ਕੌਰ ਤਲਵੰਡੀ, ਕਰਨੈਲ ਸਿੰਘ ਪੀਰ ਮੁਹੰਮਦ, ਮਹਿੰਦਰ ਸਿੰਘ ਹੁਸੈਨਪੁਰ, ਅਜੈਪਾਲ ਸਿੰਘ ਮੀਰਾਕੋਟ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨੈਲ ਸਿੰਘ ਡੀ. ਟੀ. ਓ. ਆਦਿ ਤੋਂ ਇਲਾਵਾ ਹੋਰ ਬਹੁਤ ਸਾਰੇ ਸੀਨੀਅਰ ਆਗੂ ਹਾਜ਼ਰ ਸਨ | ਇਸ ਤੋਂ ਪਹਿਲਾਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਰਵੀਇੰਦਰ ਸਿੰਘ ਦੇ ਚੰਡੀਗੜ੍ਹ ਨੇੜਲੇ ਫਾਰਮ ਹਾਊਸ ਵਿਖੇ ਹੋਈ, ਜਿਸ ਵਿਚ ਅਦੇਸ਼ਪ੍ਰਤਾਪ ਸਿੰਘ ਕੈਰੋਂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਜਵਾਈ ਵਲੋਂ ਸੱਸ ਦੀ ਗੋਲੀ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਪੰਜਾਬ ਦੇ ਸਮੂਹ ਟੋਲ ਪਲਾਜ਼ਿਆਂ ਦੇ ਵਰਕਰਾਂ ਵਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ <br/>
Ad Position 24