11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜਵਾਈ ਵਲੋਂ ਸੱਸ ਦੀ ਗੋਲੀ ਮਾਰ ਕੇ ਹੱਤਿਆ <br/>

Ad Position 21
No active advertisement
ਅਜੀਤ ਡੈਸਕ 21-12-2025

ਘਰੇਲੂ ਕਲੇਸ਼ ਬਣਿਆ ਹੱਤਿਆ ਦਾ ਕਾਰਨ
ਲੁਧਿਆਣਾ, 20 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਤੇਗ ਬਹਾਦਰ ਨਗਰ ਵਿਚ ਅੱਜ ਬਾਅਦ ਦੁਪਹਿਰ ਜਵਾਈ ਵਲੋਂ ਸੱਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖ਼ਤ ਪੂਨਮ ਪਾਂਡੇ ਪਤਨੀ ਲਵ ਕੁਮਾਰ ਪਾਂਡੇ ਵਜੋਂ ਕੀਤੀ ਗਈ ਹੈ | ਲਵ ਕੁਮਾਰ ਇਕ ਫ਼ੈਕਟਰੀ ਵਰਕਰ ਹੈ ਅਤੇ ਪਿਛਲੇ ਕੁਝ ਸਮੇਂ ਤੋਂ ਉਹ ਆਪਣੇ ਪਰਿਵਾਰ ਨਾਲ ਇੱਥੇ ਹੀ ਰਹਿ ਰਿਹਾ ਸੀ | ਮਿ੍ਤਕ ਅÏਰਤ ਦੀ ਉਮਰ 45 ਸਾਲ ਦੇ ਕਰੀਬ ਸੀ | ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਪੂਨਮ ਪਾਂਡੇ ਆਪਣੀ ਲੜਕੀ ਸਾਕਸ਼ੀ ਨਾਲ ਆਪਣੇ ਘਰ ਵਿਚ ਹੀ ਬੈਠੀ ਸੀ | ਇਸ ਦÏਰਾਨ ਸਾਕਸ਼ੀ ਦਾ ਪਤੀ ਬਿਕਰਮ ਰਾਜ ਉਥੇ ਆਇਆ ਪਹਿਲਾਂ ਤਾਂ ਪੂਨਮ ਪਾਂਡੇ ਨੇ ਉਸ ਨੰੂ ਦੇਖ ਕੇ ਦਰਵਾਜ਼ਾ ਬੰਦ ਕਰ ਲਿਆ ਪਰ ਉਹ ਜ਼ਬਰਦਸਤੀ ਘਰ ਅੰਦਰ ਦਾਖਲ ਹੋਇਆ ਅਤੇ ਉਸਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਕਥਿਤ ਦੋਸ਼ੀ ਬਿਕਰਮ ਵਲੋਂ ਪੂਨਮ ਪਾਂਡੇ ਦੇ ਸਿਰ ਵਿਚ ਗੋਲੀ ਮਾਰ ਦਿੱਤੀ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਸੂਚਨਾ ਮਿਲਦੇ ਹੀ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਅਤੇ ਥਾਣਾ ਜਮਾਲਪੁਰ ਦੀ ਐਸ.ਐਚ.ਓ. ਬਲਵਿੰਦਰ ਕÏਰ ਮÏਕੇ 'ਤੇ ਪਹੁੰਚੀ | ਉਨ੍ਹਾਂ ਦੱਸਿਆ ਕਿ ਅੱਜ ਬਾਅਦ ਦੁਪਹਿਰ ਸਾਕਸ਼ੀ ਦਾ ਪਤੀ ਬਿਕਰਮ ਆਪਣੇ ਇਕ ਸਾਥੀ ਨਾਲ ਉਸ ਦੇ ਘਰ ਆਇਆ, ਜਿੱਥੇ ਕਿ ਉਸਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਉਨ੍ਹਾਂ ਦੱਸਿਆ ਕਿ ਸਾਕਸ਼ੀ ਵੀ ਆਪਣੀ ਮਾਂ ਦੇ ਨੇੜੇ ਹੀ ਬੈਠੀ ਸੀ, ਪਰ ਉਹ ਵਾਲ-ਵਾਲ ਬਚ ਗਈ ਉਨ੍ਹਾਂ ਦੱਸਿਆ ਕਿ ਬਿਕਰਮ ਆਪਣੇ ਇਕ ਸਾਥੀ ਨਾਲ ਮੋਟਰਸਾਈਕਲ 'ਤੇ ਆਇਆ ਸੀ | ਉਸਦਾ ਸਾਥੀ ਘਰ ਦੇ ਬਾਹਰ ਹੀ ਖੜ੍ਹਾ ਰਿਹਾ, ਜਦਕਿ ਬਿਕਰਮ ਕਰਦੇ ਅੰਦਰ ਦਾਖਲ ਹੋ ਗਿਆ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਵਲੋਂ ਬਿਕਰਮ ਅਤੇ ਉਸਦੇ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਭਾਲ ਲਈ ਪੁਲਿਸ ਵਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਕਿਸਾਨ ਮਜ਼ਦੂਰ ਮੋਰਚਾ ਨਾਲ ਕੁਝ ਮੰਗਾਂ 'ਤੇ ਬਣੀ ਸਹਿਮਤੀ-ਰੇਲ ਰੋਕੋ ਪ੍ਰੋਗਰਾਮ ਮੁਲਤਵੀ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸੱਤਾ ਧਿਰ ਵਲੋਂ ਕੀਤੀ ਧੱਕੇਸ਼ਾਹੀ ਲੋਕਤੰਤਰ ਲਈ ਖ਼ਤਰਾ-ਗਿਆਨੀ ਹਰਪ੍ਰੀ...
Ad Position 24