11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਵਿਰਾਸਤੀ ਮਾਰਗ ਪ੍ਰਾਜੈਕਟ ਦਾ ਕੰਮ ਸ਼ੋ੍ਰਮਣੀ ਕਮੇਟੀ ਨੇ ਮੁੜ ਰੁਕਵਾਇਆ <br/>

Ad Position 21
No active advertisement
ਅਜੀਤ ਡੈਸਕ 21-12-2025

ਸ੍ਰੀ ਅਨੰਦਪੁਰ ਸਾਹਿਬ, 20 ਦਸੰਬਰ (ਜੇ.ਐਸ. ਨਿੱਕੂਵਾਲ/ ਕਰਨੈਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਪ੍ਰੋਜੈਕਟ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਉਸਾਰਿਆ ਜਾਣ ਵਾਲਾ ਵਿਰਾਸਤੀ ਮਾਰਗ ਪ੍ਰੋਜੈਕਟ ਸਿਆਸਤ ਦੀ ਭੇਟ ਚੜ੍ਹ ਗਿਆ ਦਿਖਾਈ ਦੇ ਰਿਹਾ ਹੈ | ਇਸ ਕਾਰਜ ਨੂੰ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵਲੋਂ ਦੁਬਾਰਾ ਸ਼ੁਰੂ ਕੀਤਾ ਗਿਆ ਸੀ | ਜਿਸ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਟਾਸਕ ਫੋਰਸ ਭੇਜ ਕੇ ਕੰਮ ਨੂੰ ਰੁਕਵਾ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ 25 ਕਰੋੜ ਦੀ ਲਾਗਤ ਨਾਲ ਸ੍ਰੀ ਅੰਮਿ੍ਤਸਰ ਸਾਹਿਬ ਦੀ ਤਰਜ 'ਤੇ ਸ੍ਰੀ ਅਨੰਦਪੁਰ ਸਾਹਿਬ ਦੇ 'ਚਿੱਟਾ ਸ਼ਹਿਰ' ਬਣਾਉਣ ਦੇ ਫ਼ਲਸਫ਼ੇ ਨੂੰ ਧਿਆਨ ਵਿਚ ਰੱਖਦੇ ਹੋਏ 'ਸਫ਼ੇਦ ਵਿਰਾਸਤੀ ਮਾਰਗ' ਬਣਾਉਣ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖਿਆ ਗਿਆ ਸੀ | ਜਿਸ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਮਾਰਗ ਦੇ ਸਫ਼ੇਦ ਸੰਗਮਰਮਰ, ਸੁਚੱਜੀ ਰੌਸ਼ਨੀ, ਪੈਦਲ ਯਾਤਰੀਆਂ ਲਈ ਜਾਣ ਲਈ ਖੁੱਲ੍ਹੀ ਤੇ ਸੁਰੱਖਿਅਤ ਥਾਂ ਅਤੇ ਵਿਰਾਸਤੀ ਸੋਚ ਨੂੰ ਕੇਂਦਰ ਬਣਾਇਆ ਗਿਆ ਸੀ | ਇਸ ਤੋਂ ਬਿਨਾਂ ਵੱਡੀ ਉਮਰ ਦੇ ਸ਼ਰਧਾਲੂਆਂ ਅਤੇ ਦਿਵਿਆਂਗ ਵਿਅਕਤੀਆਂ ਅਤੇ ਬੱਚਿਆਂ ਦੀ ਸਹੂਲਤ ਲਈ ਲਿਫ਼ਟਾਂ ਵੀ ਲਗਾਈਆਂ ਜਾਣੀਆਂ ਸਨ ਤਾਂ ਜੋ ਸੰਗਤ ਆਸਾਨੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਸਕੇ | ਅਕਤੂਬਰ ਮਹੀਨੇ ਰੱਖੇ ਗਏ ਨੀਂਹ ਪੱਥਰ ਤੋਂ ਬਾਅਦ ਇਸ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਵੀ ਹੋ ਗਿਆ ਸੀ ਪਰੰਤੂ ਕੁਝ ਹੀ ਦਿਨਾਂ ਵਿਚ ਸ਼ਹੀਦੀ ਸਮਾਗਮਾਂ ਦੀ ਸ਼ੁਰੂਆਤ ਹੋਣ ਦੀ ਦਲੀਲ ਦੇ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੰਮ ਨੂੰ ਰੁਕਵਾ ਦਿੱਤਾ ਸੀ | ਹੁਣ ਇਹ ਪ੍ਰੋਜੈਕਟ ਦਾ ਕਾਰਜ ਦੂਜੀ ਵਾਰ ਸ਼ੁਰੂ ਕੀਤਾ ਗਿਆ ਪਰੰਤੂ ਕੰਮ ਫਿਰ ਤੋਂ ਸ਼ੋ੍ਰਮਣੀ ਕਮੇਟੀ ਵਲੋਂ ਰੋਕ ਦਿੱਤਾ ਗਿਆ ਹੈ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਕੰਮ ਦੇ ਨਿਰਮਾਣ ਲਈ ਮਤਾ ਜ਼ਰੂਰ ਪਾਸ ਕੀਤਾ ਗਿਆ ਸੀ | ਪਰੰਤੂ ਕਾਰਜ ਸ਼ੁਰੂ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਵਲੋ ਸ਼ੋ੍ਰਮਣੀ ਕਮੇਟੀ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ | ਇਸ ਸੰਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੌਮ ਦੀ ਵਿਰਾਸਤ ਹੈ ਤੇ ਇਸ ਦੇ ਬਿਲਕੁਲ ਸਾਹਮਣੇ ਗੇਟ ਬਣਾਇਆ ਜਾਣਾ ਇਸ ਦੀ ਦਿੱਖ ਨੂੰ ਪ੍ਰਭਾਵਿਤ ਕਰੇਗਾ | ਕਿਉਂਕਿ ਗੇਟ ਅੱਗੇ ਹੋਣ ਕਾਰਨ ਤਖ਼ਤ ਸਾਹਿਬ ਦੇ ਦਰਸ਼ਨ ਕਰਨੇ ਸੰਗਤ ਲਈ ਔਖੇ ਹੋ ਜਾਣੇ ਸਨ | ਉਨ੍ਹਾਂ ਕਿਹਾ ਕਿ ਅਸੀ ਗੇਟ ਬਣਾਉਣ ਤੋਂ ਰੋਕਿਆ ਹੈ ਅਤੇ ਪੰਥ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਗਲਾ ਫ਼ੈਸਲਾ ਕੀਤਾ ਜਾਵੇਗਾ | ਇਸ ਮਾਮਲੇ ਸੰਬੰਧੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਰਾਸਤੀ ਮਾਰਗ ਪ੍ਰੋਜੈਕਟ ਕੋਈ ਸਿਆਸੀ ਜਾ ਵਪਾਰੀਕਰਨ ਪ੍ਰੋਜੈਕਟ ਨਹੀਂ | ਇਹ ਤਾਂ ਸੰਗਤ ਦੀ ਸਹੂਲਤ ਅਤੇ ਵਿਰਾਸਤ ਦੀ ਸੰਭਾਲ ਲਈ ਸ਼ੁਰੂ ਕੀਤਾ ਜਾਣ ਵਾਲਾ ਪ੍ਰੋਜੈਕਟ ਹੈ | ਉਨ੍ਹਾਂ ਕਿਹਾ ਕਿ ਸਾਰਾ ਡਿਜਾਇਨ ਸ਼੍ਰੋਮਣੀ ਕਮੇਟੀ ਦੀ ਇਜਾਜ਼ਤ ਨਾਲ ਤਿਆਰ ਕੀਤਾ | ਜਿਸ ਤੋਂ ਬਾਅਦ ਸੂਬਾ ਸਰਕਾਰ ਵਲੋਂ ਹਰੇਕ ਪੜਾਅ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਰਿਆਦਾ ਤੇ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕੀਤਾ ਗਿਆ ਅਤੇ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਕੰਮ ਰੋਕਣ ਦਾ ਫ਼ੈਸਲਾ ਵੀ ਇਸੇ ਭਾਵਨਾ ਨਾਲ ਲਿਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਬੰਦ ਕਰਕੇ ਮੋਦੀ ਸਰਕਾਰ ਨੇ ਭਾਰਤ ਦੇ ਗਰੀਬ ਲੋਕਾਂ ਨਾਲ ਕੀਤੀ ਘੋਰ ਬੇਇਨਸਾਫ਼ੀ-ਸੁਪ੍ਰੀਆ ਸ਼੍ਰੀਨੇਤ <br/> ਅਗਲੀ ਖ਼ਬਰ 'ਆਪ' ਵਿਧਾਇਕ ਪਠਾਣਮਾਜਰਾ ਜਬਰ ਜਨਾਹ ਮਾਮਲੇ 'ਚ ਭਗੌੜਾ ਕਰਾਰ <br/>
Ad Position 24