11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਨਰੇਗਾ ਬੰਦ ਕਰਕੇ ਮੋਦੀ ਸਰਕਾਰ ਨੇ ਭਾਰਤ ਦੇ ਗਰੀਬ ਲੋਕਾਂ ਨਾਲ ਕੀਤੀ ਘੋਰ ਬੇਇਨਸਾਫ਼ੀ-ਸੁਪ੍ਰੀਆ ਸ਼੍ਰੀਨੇਤ <br/>

Ad Position 21
No active advertisement
ਅਜੀਤ ਡੈਸਕ 21-12-2025

ਚੰਡੀਗੜ੍ਹ, 20 ਦਸੰਬਰ (ਵਿਕਰਮਜੀਤ ਸਿੰਘ ਮਾਨ)-ਕੁੱਲ ਹਿੰਦ ਕਾਂਗਰਸ ਦੀ ਸੋਸ਼ਲ ਮੀਡੀਆ ਤੇ ਡਿਜੀਟਲ ਪਲੇਟਫ਼ਾਰਮ ਵਿਭਾਗ ਦੀ ਚੇਅਰਪਰਸਨ ਸੁਪ੍ਰੀਆ ਸ਼੍ਰੀਨੇਤ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਕੇਂਦਰ ਵਿਚ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਅਧਿਕਾਰਾਂ 'ਤੇ ਅਧਾਰਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਰੱਦ ਕਰਕੇ ਦੇਸ਼ ਦੇ ਗ਼ਰੀਬ ਲੋਕਾਂ ਨਾਲ ਘੋਰ ਬੇਇਨਸਾਫ਼ੀ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਨੇ ਅਜਿਹਾ ਕਦਮ ਚੁੱਕ ਕੇ ਦੇਸ਼ ਦੇ ਗ਼ਰੀਬਾਂ ਅਤੇ ਹਾਸ਼ੀਏ 'ਤੇ ਧੱਕੇ ਗਏ ਲੋਕਾਂ ਦੇ ਕਾਨੂੰਨੀ ਅਧਿਕਾਰ ਅਤੇ ਗਾਰੰਟੀ ਨੂੰ ਖੋਹ ਲਿਆ ਹੈ | ਉਨ੍ਹਾਂ ਨੇ ਭਗਵਾਨ ਰਾਮ ਦੇ ਨਾਮ ਨੂੰ ਤਿੰਨ ਵੱਖ-ਵੱਖ ਸ਼ਬਦਾਂ ਦੇ ਸੰਖੇਪ ਰੂਪ ਵਿਚ ਘਟਾਉਣ ਦੀ ਕੋਸ਼ਿਸ਼ ਕਰਨ ਵਾਲੀ ਸਰਕਾਰ ਦਾ ਵੀ ਸਖ਼ਤ ਵਿਰੋਧ ਕੀਤਾ | ਉਨ੍ਹਾਂ ਕਿਹਾ ਕਿ ਮਨਰੇਗਾ ਵਿਚ ਇਕ ਵਿਵਸਥਾ ਸੀ ਕਿ ਜੇਕਰ ਸਰਕਾਰ ਵਿਅਕਤੀ ਨੂੰ ਕੰਮ ਨਹੀਂ ਦੇ ਸਕਦੀ, ਤਾਂ ਉਸਨੂੰ ਵਿੱਤੀ ਤੌਰ 'ਤੇ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਅÏਰਤਾਂ ਸਭ ਤੋਂ ਵੱਧ ਪ੍ਰਭਾਵਿਤ ਹੋਣਗੀਆਂ | ਜਿਨ੍ਹਾਂ ਨੂੰ ਮਨਰੇਗਾ ਅਧੀਨ ਲਗਭਗ 50 ਪ੍ਰਤੀਸ਼ਤ ਕੰਮ ਮਿਲਿਆ | ਉਨ੍ਹਾਂ ਨੇ ਭਾਜਪਾ ਸਰਕਾਰ ਦੇ ਦਾਅਵਿਆਂ ਨੂੰ ਖੋਖਲਾ ਦਸਿਆ ਕਿ ਨਵੇਂ ਕਾਨੂੰਨ ਤਹਿਤ 100 ਦੀ ਬਜਾਏ 125 ਦਿਨਾਂ ਦੀ ਗਰੰਟੀ ਹੋਵੇਗੀ ਜਦੋਂ ਕਿ ਭਾਜਪਾ ਸ਼ਾਸਨ ਅਧੀਨ ਅÏਸਤ ਕੰਮਕਾਜੀ ਦਿਨ ਸਿਰਫ਼ 42 ਦਿਨ ਪ੍ਰਤੀ ਸਾਲ ਸਨ | ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਦੇਸ਼ ਦੇ ਗ਼ਰੀਬਾਂ, ਦਲਿਤਾਂ, ਆਦਿਵਾਸੀਆਂ, ਪਛੜੇ ਲੋਕਾਂ ਅਤੇ ਅÏਰਤਾਂ 'ਤੇ ਇਕ ਯੋਜਨਾਬੱਧ ਹਮਲਾ ਹੈ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਵਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਵਿਰਾਸਤੀ ਮਾਰਗ ਪ੍ਰਾਜੈਕਟ ਦਾ ਕੰਮ ਸ਼ੋ੍ਰਮਣੀ ਕਮੇਟੀ ਨੇ ਮੁੜ ਰੁਕਵਾਇਆ <br/>
Ad Position 24