11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਵਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ <br/>

Ad Position 21
No active advertisement
ਭਾਜਪਾ ਆਗੂ ਇੰਜੀ. ਸ਼ਵੇਤ ਮਲਿਕ ਉਪ ਰਾਸ਼ਟਰਪਤੀ ਸ੍ਰੀ ਸੀ.ਪੀ. ਰਾਧਾਕਿ੍ਸ਼ਨਨ ਨਾਲ ਮੁਲਾਕਾਤ ਸਮੇਂ ਉਨ੍ਹਾਂ ਨੂੰ ਸਨਮਾਨਿਤ ਕਰਦੇ ਹੋਏ | ਅਜੀਤ ਤਸਵੀਰ<br/> 21-12-2025

ਅੰਮਿ੍ਤਸਰ, 20 ਦਸੰਬਰ (ਜਸਵੰਤ ਸਿੰਘ ਜੱਸ)-ਸੀਨੀਅਰ ਭਾਜਪਾ ਆਗੂ ਤੇ ਸਾਬਕਾ ਸੰਸਦ ਮੈਂਬਰ ਇੰਜੀ: ਸ਼ਵੇਤ ਮਲਿਕ ਵਲੋਂ ਉਪ ਰਾਸ਼ਟਰਪਤੀ ਸ੍ਰੀ ਸੀ. ਪੀ. ਰਾਧਾਕਿ੍ਸ਼ਨਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਮੁਲਾਕਾਤ ਉਪਰੰਤ ਜਾਰੀ ਬਿਆਨ ਵਿਚ ਇੰਜ. ਮਲਿਕ ਨੇ ਦੱਸਿਆ ਕਿ ਸ੍ਰੀ ਰਾਧਾਕਿ੍ਸ਼ਨਨ ਦੀ ਚੋਣ ਇਕ ਪਾਸੇ ਵਿਚਾਰਧਾਰਕ ਵਫ਼ਾਦਾਰੀ ਅਤੇ ਦੂਜੇ ਪਾਸੇ ਆਰ. ਐੱਸ. ਐੱਸ. ਨਾਲ ਉਨ੍ਹਾਂ ਦੇ ਸੰਬੰਧਾਂ ਦੁਆਰਾ ਸੰਭਵ ਹੋਇਆ | ਉਨ੍ਹਾਂ ਨੇ 752 ਵੈਧ ਵੋਟਾਂ ਵਿਚੋਂ 452 ਵੋਟਾਂ ਪ੍ਰਾਪਤ ਕੀਤੀਆਂ ਤੇ ਵਿਰੋਧੀ ਉਮੀਦਵਾਰ ਨੂੰ 152 ਵੋਟਾਂ ਨਾਲ ਹਰਾਇਆ | ਉੁਨ੍ਹਾਂ ਦੱਸਿਆ ਕਿ ਆਪਣੇ ਮਿਲਣਸਾਰ ਸੁਭਾਅ ਸਦਕਾ ਉਹ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਬਿਹਤਰ ਸਹਿਯੋਗ ਲਈ ਉਦਮਸ਼ੀਲ ਹਨ | ਇੰਜ. ਮਲਿਕ ਨੇ ਦੱਸਿਆ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਦੇ ਧਿਆਨ ਵਿਚ ਲਿਆਂਦਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ | ਉਨ੍ਹਾਂ ਉਪ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ 'ਆਪ' ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਗਰੰਟੀ ਦੇਣ ਲਈ ਨਿਰਦੇਸ਼ ਦੇਣ |

Ad Position 22
No active advertisement
ਪਿਛਲੀ ਖ਼ਬਰ ਅਥਾਹ ਸੰਭਾਵਨਾਵਾਂ ਦੇ ਬਾਵਜੂਦ ਨੰਗਲ ਨਹੀਂ ਬਣਿਆ ਸੈਰਗਾਹ <br/> ਅਗਲੀ ਖ਼ਬਰ ਮਨਰੇਗਾ ਬੰਦ ਕਰਕੇ ਮੋਦੀ ਸਰਕਾਰ ਨੇ ਭਾਰਤ ਦੇ ਗਰੀਬ ਲੋਕਾਂ ਨਾਲ ਕੀਤੀ ਘੋਰ ਬੇਇਨਸਾਫ਼ੀ-ਸੁਪ੍ਰੀਆ ਸ਼੍ਰੀਨੇਤ <br/>
Ad Position 24