ਚੰਡੀਗੜ੍ਹ, 20 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਪੰਜਾਬ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵਲੋਂ ਜਾਰੀ ਇਕ ਅਧਿਸੂਚਨਾ ਮੁਤਾਬਿਕ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸਰਕਾਰ ਵਲੋਂ ਇਹ ਅਹੁਦਾ ਦਿੱਤਾ ਗਿਆ ਹੈ, ਜਿਸ ਦੀ ਮਨਜ਼ੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਵਲੋਂ ਦਿੱਤੀ ਗਈ ਹੈ | ਗੁਲਜ਼ਾਰ ਇੰਦਰ ਸਿੰਘ ਚਾਹਲ ਦਾ ਕਾਰਜਕਾਲ ਆਪਣਾ ਚਾਰਜ ਸੰਭਾਲਣ ਤੋਂ 3 ਸਾਲ ਤੱਕ ਦਾ ਹੋਵੇਗਾ | ਜ਼ਿਕਰਯੋਗ ਹੈ ਕਿ ਗੁਲਜ਼ਾਰ ਇੰਦਰ ਸਿੰਘ ਚਾਹਲ ਸਾਬਕਾ ਡੀ. ਆਈ. ਜੀ. ਹਰਿੰਦਰ ਸਿੰਘ ਚਾਹਲ ਦੇ ਸਪੁੱਤਰ ਹਨ ਅਤੇ ਉਹ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ | ਇਸ ਤੋਂ ਇਲਾਵਾ ਗੁਲਜ਼ਾਰ ਇੰਦਰ ਸਿੰਘ ਚਾਹਲ ਪੰਜਾਬੀ ਫ਼ਿਲਮਾਂ 'ਚ ਬਤੌਰ ਪੋ੍ਰਡਿਊਸਰ ਅਤੇ ਅਦਾਕਾਰ ਵੀ ਕੰਮ ਕਰ ਚੁੱਕੇ ਹਨ |
ਗੁਲਜ਼ਾਰ ਇੰਦਰ ਸਿੰਘ ਚਾਹਲ ਆਰਥਿਕ ਨੀਤੀ ਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਨਿਯੁਕਤ
ਅਜੀਤ ਡੈਸਕ
21-12-2025