10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

15 ਸਾਲ ਪੁਰਾਣੇ ਕਤਲ ਕੇਸ 'ਚ ਮੁਹਾਲੀ ਦੇ ਮੇਅਰ ਜੀਤੀ ਸਿੱਧੂ ਸਮੇਤ ਦੋ ਹੋਰ ਬਰੀ <br/>

Ad Position 21
No active advertisement
ਅਜੀਤ ਡੈਸਕ 21-12-2025

ਐੱਸ. ਏ. ਐੱਸ. ਨਗਰ, 20 ਦਸੰਬਰ (ਕਪਿਲ ਵਧਵਾ)-ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ 15 ਸਾਲ ਪੁਰਾਣੇ ਕਤਲ ਮਾਮਲੇ ਵਿਚ ਸੀ. ਬੀ. ਆਈ. ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਅੱਜ ਮੁਹਾਲੀ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਰਤਨ ਸਿੰਘ ਦੇ ਕਤਲ ਵਿਚ ਮੇਅਰ ਜੀਤੀ ਸਿੱਧੂ, ਸਾਬਕਾ ਸਰਪੰਚ ਕੁਲਵੰਤ ਸਿੰਘ ਅਤੇ ਜਤਿੰਦਰ ਸਿੰਘ ਦੀ ਸ਼ਮੂਲੀਅਤ ਸਾਬਿਤ ਕਰਨ ਲਈ ਪੇਸ਼ ਕੀਤੇ ਗਏ ਸਬੂਤ ਨਾਕਾਫ਼ੀ ਹਨ ਪ੍ਰੰਤੂ ਅਦਾਲਤ ਨੇ ਇਸ ਮਾਮਲੇ ਵਿਚ ਦਿਲਬਰ ਸਿੰਘ ਨੂੰ ਦੋਸ਼ੀ ਠਹਿਰਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ 18 ਦਸੰਬਰ 2010 ਦਾ ਹੈ, ਜਦੋਂ ਮੁਹਾਲੀ ਦੇ ਖਰੜ ਅਧੀਨ ਪੈਂਦੇ ਪਿੰਡ ਬਲਿਆਲੀ ਵਿਖੇ ਰਤਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | ਇਸ ਘਟਨਾ ਨੂੰ ਕੁਲਵੰਤ ਸਿੰਘ ਅਤੇ ਹਰਜਿੰਦਰ ਸਿੰਘ ਦਰਮਿਆਨ ਚੱਲ ਰਹੀ ਪਰਿਵਾਰਕ ਰੰਜਿਸ਼ ਨਾਲ ਜੋੜਿਆ ਗਿਆ ਸੀ | ਮਾਮਲੇ ਵਿਚ ਤਤਕਾਲੀ ਸਰਪੰਚ ਕੁਲਵੰਤ ਸਿੰਘ ਅਤੇ ਦਿਲਬਰ ਸਿੰਘ 'ਤੇ ਗੋਲੀਆਂ ਚਲਾਉਣ ਦੇ ਦੋਸ਼ ਲੱਗੇ ਸਨ | ਉਸ ਸਮੇਂ ਮਿ੍ਤਕ ਦੇ ਪੁੱਤਰ ਹਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮੁਹਾਲੀ ਪੁਲਿਸ ਨੇ ਕਤਲ ਦੇ ਦੋਸ਼ ਹੇਠ ਐੱਫ. ਆਈ. ਆਰ. ਦਰਜ ਕੀਤੀ ਸੀ | ਇਸ ਮਾਮਲੇ ਵਿਚ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਮੇਅਰ ਜੀਤੀ ਸਿੱਧੂ, ਸਾਬਕਾ ਸਰਪੰਚ ਕੁਲਵੰਤ ਸਿੰਘ ਅਤੇ ਜਤਿੰਦਰ ਸਿੰਘ ਨੂੰ ਬਰੀ ਕਰਦਿਆਂ ਕੁਲਵੰਤ ਸਿੰਘ ਦੇ ਦਿਲਬਰ ਸਿੰਘ ਨੂੰ ਆਈ. ਪੀ. ਸੀ. ਦੀ ਧਾਰਾ 304 ਤੇ 201 ਸਮੇਤ ਅਸਲ੍ਹਾ ਐਕਟ ਤਹਿਤ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਸਜ਼ਾ ਦੀ ਮਿਆਦ 24 ਦਸੰਬਰ ਨੂੰ ਸੁਣਾਈ ਜਾਵੇਗੀ | ਇਸ ਕਰਾਸ ਕੇਸ ਵਿਚ ਜਸਬੀਰ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਸਾਧੂ ਸਿੰਘ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਆਈ. ਪੀ. ਸੀ. ਦੀ ਧਾਰਾ 147 ਅਤੇ 448 ਤਹਿਤ 500 ਰੁ. ਪ੍ਰਤੀ ਵਿਅਕਤੀ ਜ਼ੁਰਮਾਨਾ ਭਰਨ ਦਾ ਹੁਕਮ ਸੁਣਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਾਹਿਤ ਅਕਾਦਮੀ ਪੁਰਸਕਾਰਾਂ 'ਚ ਕੇਂਦਰ ਸਰਕਾਰ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਇੰਜ. ਡੀ. ਐਮ. ਸਿ... ਅਗਲੀ ਖ਼ਬਰ ਗੁਲਜ਼ਾਰ ਇੰਦਰ ਸਿੰਘ ਚਾਹਲ ਆਰਥਿਕ ਨੀਤੀ ਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਨਿਯੁਕਤ
Ad Position 24