08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬੰਗਲਾਦੇਸ਼ 'ਚ ਹਿੰਦੂ ਨੌਜਵਾਨ ਦੀ ਹੱਤਿਆ ਦੀ ਪ੍ਰਿਅੰਕਾ ਗਾਂਧੀ ਨੇ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 21-12-2025

ਨਵੀਂ ਦਿੱਲੀ, 20 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਜਨਰਲ ਸਕੱਤਰ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਬੰਗਲਾਦੇਸ਼ 'ਚ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਭੀੜ ਵਲੋਂ ਕੀਤੀ ਬੇਰਹਿਮੀ ਨਾਲ ਹੱਤਿਆ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰਿਅੰਕਾ ਗਾਂਧੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਇਸ ਘਟਨਾ ਨੂੰ ਮਨੁੱਖਤਾ ਦੇ ਖ਼ਿਲਾਫ਼ ਜੁਰਮ ਦੱਸਦਿਆਂ ਕਿਹਾ ਕਿ ਕਿਸੇ ਵੀ ਸੱਭਿਅਕ ਸਮਾਜ 'ਚ ਧਰਮ, ਜਾਤ ਜਾਂ ਪਛਾਣ ਦੇ ਆਧਾਰ 'ਤੇ ਹਿੰਸਾ ਅਤੇ ਹੱਤਿਆ ਸਵੀਕਾਰ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਗੁਆਂਢੀ ਦੇਸ਼ ਦੀ ਸਰਕਾਰ ਦੇ ਅੱਗੇ ਘੱਟ ਗਿਣਤੀਆਂ ਦੀ ਸੁਰੱਖਿਆ ਦਾ ਮੁੱਦਾ ਮਜ਼ਬੂਤੀ ਨਾਲ ਉਠਾਵੇ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ 'ਚ ਇਕ ਹਿੰਦੂ ਨੌਜਵਾਨ ਦੀ ਕੁੱਟ ਮਾਰ ਕਰ ਕੇ ਉਸਨੂੰ ਅੱਗ ਲਗਾ ਦਿੱਤੀ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਨਤੀਜਿਆਂ ਮਗਰੋਂ ਪੰਜਾਬ ਭਾਜਪਾ ਵਲੋਂ ਨਵੀਂ ਰਣਨੀਤੀ ਬਣਾਉਣ ਦੀ ਤਿਆਰੀ <br/>... ਅਗਲੀ ਖ਼ਬਰ ਦਿੱਲੀ ਪੁਲਿਸ ਦਾ ਪੇਪਰ ਦੇਣ ਆਏ ਪ੍ਰੀਖਿਆਰਥੀ ਬੇਰੰਗ ਮੁੜੇ,ਵੱਖ-ਵੱਖ ਸੂਬਿਆਂ 'ਚੋਂ 120 ਪ੍ਰੀਖਿਆਰਥੀਆਂ ਦਾ ਪੇਪਰ ਹੋਇਆ...
Ad Position 24