08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪਾਕਿ ਰੇਂਜਰਜ਼ ਵਲੋਂ ਭਾਰਤੀ ਨਾਗਰਿਕ ਸ਼ਰਨਦੀਪ ਸਿੰਘ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 21-12-2025

ਅੰਮਿ੍ਤਸਰ, 20 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਰੇਂਜਰਜ਼ ਨੇ ਪਾਕਿ ਸਰਹੱਦ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਇਕ ਭਾਰਤੀ ਨਾਗਰਿਕ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿ ਦੇ ਜ਼ਿਲ੍ਹਾ ਕਸੂਰ ਦੇ ਸਰਹੱਦੀ ਖੇਤਰ ਗੰਡਾ ਸਿੰਘ ਪੁਲਿਸ ਸਟੇਸ਼ਨ ਦੀ ਸੀਮਾ ਅਧੀਨ ਸਥਿਤ ਸਹਿਜਤਾ ਵਿਖੇ ਉਕਤ ਭਾਰਤੀ ਨਾਗਰਿਕ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਸ ਦੀ ਪਹਿਚਾਣ ਸ਼ਰਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ | ਪਾਕਿ ਰੇਂਜਰਜ਼ ਅਨੁਸਾਰ ਪਾਕਿਸਤਾਨੀ ਸਿਪਾਹੀ ਨਸੀਰ ਨੇ ਭਾਰਤੀ ਨਾਗਰਿਕ ਸ਼ਰਨਦੀਪ ਸਿੰਘ ਨੂੰ ਗਿ੍ਫ਼ਤਾਰ ਕੀਤਾ, ਜੋ ਸਰਹੱਦ ਪਾਰ ਕਰਕੇ ਪਾਕਿਸਤਾਨੀ ਖੇਤਰ ਵਿਚ ਦਾਖਲ ਹੋਇਆ ਸੀ | ਗਿ੍ਫ਼ਤਾਰ ਕੀਤਾ ਗਿਆ ਭਾਰਤੀ ਨਾਗਰਿਕ ਜਲੰਧਰ ਜ਼ਿਲ੍ਹੇ ਦੀ ਸ਼ਾਹਕੋਟ ਤਹਿਸੀਲ ਦੇ ਪੋਈਪੁਰ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ | ਸ਼ੁਰੂਆਤੀ ਕਾਰਵਾਈ ਤੋਂ ਬਾਅਦ ਰੇਂਜਰਜ਼ ਨੇ ਸ਼ਰਨਦੀਪ ਸਿੰਘ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਗੰਡਾ ਸਿੰਘ ਪੁਲਿਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਹੈ | ਜਿਸ ਤੋਂ ਬਾਅਦ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ — ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ — ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ 'ਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱ... ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ <br/>
Ad Position 24