08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

— ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ — ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ 'ਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ-ਬੈਂਸ <br/>

Ad Position 21
No active advertisement
ਅਜੀਤ ਡੈਸਕ 21-12-2025

ਚੰਡੀਗੜ੍ਹ, 20 ਦਸੰਬਰ (ਅਜੀਤ ਬਿਊਰੋ)-ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ | ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀ.ਟੀ.ਐਮ. ਸਮਾਗਮ ਦੀ ਪ੍ਰਧਾਨਗੀ ਕੀਤੀ | ਇਸ ਦੇ ਨਾਲ ਹੀ 'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀ.ਟੀ.ਐਮ ਵਿਚ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਇਸ ਮਿਲਣੀ ਦੇ ਸੰਬੰਧ ਵਿਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ | ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨਵੀਆਂ ਉਚਾਈਆਂ ਛੂਹ ਰਿਹਾ ਹੈ | ਪੰਜਾਬ ਸਰਕਾਰ ਇਸ ਤਰ੍ਹਾਂ ਦੇ ਸਮਾਗਮ ਕਰਵਾ ਕੇ ਮਾਂ ਪਿਓ ਦੀ ਭਾਗੀਦਾਰੀ (ਮਾਪਿਆਂ ਦੀ ਭਾਈਵਾਲੀ) ਥੀਮ ਹੇਠ ਮਾਪਿਆਂ ਅਤੇ ਸਕੂਲਾਂ ਦਰਮਿਆਨ ਸੰਬੰਧਾਂ ਨੂੰ ਮਜ਼ਬੂਤੀ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ 40,000 ਤੋਂ ਵੱਧ ਅਧਿਆਪਕਾਂ, ਜਿਨ੍ਹਾਂ ਵਿਚ ਹਰੇਕ ਸਰਕਾਰੀ ਸਕੂਲ ਤੋਂ ਘੱਟੋ-ਘੱਟ ਇੱਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ, ਨੂੰ ਪੇਰੈਂਟਸ ਵਰਕਸ਼ਾਪ ਕਰਵਾਉਣ ਸਬੰਧੀ ਬਲਾਕ ਅਤੇ ਕਲੱਸਟਰ ਪੱਧਰ 'ਤੇ ਢਾਂਚਾਗਤ ਸਿਖਲਾਈ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਰਾਣਾ ਬਲਾਚੌਰੀਆ ਦੀ ਹੱਤਿਆ ਮਾਮਲੇ 'ਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਮੁੜ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਅਗਲੀ ਖ਼ਬਰ ਪਾਕਿ ਰੇਂਜਰਜ਼ ਵਲੋਂ ਭਾਰਤੀ ਨਾਗਰਿਕ ਸ਼ਰਨਦੀਪ ਸਿੰਘ ਗਿ੍ਫ਼ਤਾਰ <br/>
Ad Position 24