12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੈਂਗਸਟਰਾਂ ਨੂੰ ਨੱਥ ਪਾਉਣ ਲਈ 'ਆਪ' ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਸਖ਼ਤ ਹੁਕਮ

Ad Position 21
No active advertisement
ਅਜੀਤ ਡੈਸਕ 22-12-2025

ਚੰਡੀਗੜ੍ਹ, 21 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਗੈਂਗਸਟਰਵਾਦ ਦਾ ਮੁੱਦਾ ਹੁਣ ਤੋਂ ਨਹੀਂ ਸਗੋਂ ਪਿਛਲੀਆਂ ਸਰਕਾਰਾਂ ਤੋਂ ਹੀ ਗੂੰਜਦਾ ਆ ਰਿਹਾ ਹੈ | ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਗੈਂਗਸਟਰਾਂ ਦੇ ਮੁੱਦੇ 'ਤੇ ਪੰਜਾਬ ਪੁਲਿਸ ਨੂੰ ਸਖਤ ਹਦਾਇਤਾਂ ਦਿੰਦੇ ਹੋਏ ਕਿਸੇ ਕਿਸਮ ਦੀ ਢਿੱਲ ਨਾ ਵਰਤਣ ਦੇ ਹੁਕਮ ਦਿੱਤੇ ਗਏ ਹਨ | ਦੱਸਿਆ ਜਾ ਰਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਮੁਖੀ ਨੂੰ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਪੁਲਿਸ ਮੁਖੀ ਨੂੰ ਸਖਤ ਲਹਿਜ਼ੇ 'ਚ ਕਿਹਾ ਹੈ ਕਿ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੇ ਮਾਮਲੇ 'ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕਰੇਗੀ | ਜਿੱਥੇ ਪੰਜਾਬ ਪੁਲਿਸ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਨੌਜਵਾਨਾਂ ਗਰਮ ਖਿਆਲੀਆਂ ਅਤੇ ਪੁਰਾਣੇ ਅਪਰਾਧਕ ਰਿਕਾਰਡ ਵਾਲੇ ਲੋਕਾਂ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ ਉੱਥੇ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਖੁਫੀਆ ਵਿੰਗ ਨੂੰ ਵੀ ਸਤਰਕ ਰਹਿਣ ਦੀ ਹਦਾਇਤ ਦਿੱਤੀ ਗਈ ਹੈ | ਇਸ ਮਾਮਲੇ 'ਚ ਸਰਬਦੀਪ ਸਿੰਘ ਵਿਰਕ ਸਾਬਕਾ ਡੀ.ਜੀ.ਪੀ. ਮਹਾਰਾਸ਼ਟਰ ਨੇ ਕਿਹਾ ਕਿ ਜੇਕਰ ਇਸ ਮਾਮਲੇ 'ਚ ਸਖਤ ਰਣਨੀਤੀ ਬਣਾਈ ਜਾਵੇ ਤਾਂ ਪੰਜਾਬ ਪੁਲਿਸ ਵਿਚ ਅਜਿਹੇ ਬਹਾਦਰ ਅਫਸਰ ਬੈਠੇ ਹਨ ਜੋ ਗੈਂਗਸਟਰਵਾਦ ਨੂੰ ਜੜੋਂ੍ਹ ਖਤਮ ਕਰ ਸਕਦੇ ਹਨ |
ਗੈਂਗਸਟਰਵਾਦ ਤੇ ਨਸ਼ੇ ਪਿਛਲੀਆਂ ਸਰਕਾਰਾਂ ਦੀ ਦੇਣ ਪਰ ਇਸ ਨੂੰ ਖਤਮ ਕਰਕੇ ਦਮ ਲਵਾਂਗੇ-ਅਮਨ ਅਰੋੜਾ
ਇਸ ਮਾਮਲੇ 'ਚ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਗੈਂਗਸਟਰਵਾਦ ਅਤੇ ਨਸ਼ੇ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਦੀ ਦੇਣ ਹੈ ਜਿਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਦਿਨ ਤੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਨੂੰ ਹਰ ਹਾਲ ਵਿਚ ਖਤਮ ਕਰਕੇ ਹੀ ਦਮ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿਚ ਸਖਤ ਹਦਾਇਤਾਂ ਹਨ ਕਿ ਕਿਸੇ ਵੀ ਕਿਸਮ ਦੀ ਢਿੱਲ ਸਾਹਮਣੇ ਆਉਣ 'ਤੇ ਵੱਡੇ ਤੋਂ ਵੱਡੇ ਅਧਿਕਾਰੀ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਵੱਡੇ ਪੱਧਰ 'ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ-ਹਰਭਜਨ ਸਿੰਘ ਈ.ਟੀ.ਓ ਅਗਲੀ ਖ਼ਬਰ ਸਰਬਜੀਤ ਕੌਰ ਨੂੰ ਭਾਰਤ ਵਾਪਸ ਭੇਜਣ ਦੀ ਚਰਚਾ
Ad Position 24