ਸ੍ਰੀ ਚਮਕੌਰ ਸਾਹਿਬ, 21 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਹੀਦੀ ਕਾਨਫ਼ਰੰਸ ਕੀਤੀ ਗਈ | ਜਿਥੇ ਪਹਿਲਾਂ ਢਾਡੀ ਗਿਆਨੀ ਗੁਰਦੇਵ ਸਿੰਘ ਕੋਮਲ ਦੇ ਢਾਡੀ ਜਥੇ ਵਲੋਂ ਜੁਸ਼ੀਲੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪਾਰਟੀ ਦੇ ਬੁਲਾਰਿਆਂ ਨੇ ਸ਼ਹੀਦਾਂ ਨੂੰ ਸਿੱਜਦਾ ਕਰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਕੌਮ ਅਤੇ ਧਰਮ ਦੀ ਰੱਖਿਆ ਕਰਨੀ ਚਾਹੀਦੀ ਹੈ | ਉਪਰੰਤ ਪਾਰਟੀ ਦੇ ਸਰਪ੍ਰਸਤ ਰਵੀਇੰਦਰ ਸਿੰਘ (ਸਾਬਕਾ ਸਪੀਕਰ ਵਿਧਾਨ ਸਭਾ ਪੰਜਾਬ) ਅਤੇ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਬਡਾਲਾ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਜਿਸ ਤਰ੍ਹਾਂ ਪੰਥ ਦੀ ਚੜ੍ਹਦੀ ਕਲਾ ਅਤੇ ਜ਼ੁਲਮ ਦੇ ਖ਼ਿਲਾਫ਼ ਟੱਕਰ ਲੈਂਦਿਆਂ ਚਮਕੌਰ ਸਾਹਿਬ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰੀਆਂ ਹਨ, ਸਾਨੂੰ ਵੀ ਉਨ੍ਹਾਂ ਤੋਂ ਸਿੱਖਿਆ ਲੈਂਦੇ ਹੋਏ ਜਾਤੀ ਮੁਫ਼ਾਦ ਛੱਡ ਕੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਐਸ ਵੇਲੇ ਪੰਥ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਆਗੂਆਂ ਨੇ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਰੋਕੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਥੋਂ ਦੀ ਸਰਕਾਰ/ਪ੍ਰਬੰਧਕਾਂ ਨੂੰ ਅਜਿਹੇ ਪ੍ਰਬੰਧ ਕਰਨੇ ਚਾਹੀਦੇ ਸਨ, ਜਿਸ ਨਾਲ ਅਜਿਹੀ ਘਟਨਾ ਨਾ ਵਾਪਰਦੀ | ਇਸ ਮੌਕੇ ਹਰਬੰਸ ਸਿੰਘ ਕੰਧੋਲਾ, ਭਰਪੂਰ ਸਿੰਘ ਧਾਂਦਰਾ, ਜ਼ਿਲ੍ਹਾ ਜਥੇਦਾਰ ਗੁਰਮੀਤ ਸਿੰਘ ਮਕੜੋਨਾ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਤਜਿੰਦਰ ਸਿੰਘ ਪੰਨੂ, ਜ਼ੋਰਾਵਰ ਸਿੰਘ ਚੱਪੜ ਚਿੜੀ, ਜਸਵਿੰਦਰ ਸਿੰਘ ਬੰਗੀਆਂ, ਸੁਖਵਿੰਦਰ ਸਿੰਘ ਮੁੰਡੀਆਂ, ਸੰਤ ਬਾਬਾ ਹਰਦੀਪ ਸਿੰਘ ਰੂਪਨਗਰ, ਅਰਵਿੰਦਰ ਸਿੰਘ ਪੈਂਟਾਂ, ਭਾਗ ਸਿੰਘ ਰੂਪਨਗਰ, ਅਜਾਇਬ ਸਿੰਘ ਮਾਂਗਟ, ਅਮਰਜੀਤ ਸਿੰਘ ਕੰਗ, ਅਮਰਜੀਤ ਸਿੰਘ ਢਿੱਲੋਂ, ਪ੍ਰਗਟ ਸਿੰਘ ਰੋਲੋ ਮਾਜਰਾ, ਤੇਜ ਪਾਲ ਸਿੰਘ ਸਿਧੂ, ਪਿ੍ੰਸੀਪਲ ਕਿਰਨਜੋਤ ਕੌਰ, ਭਿੰਦਰ ਸਿੰਘ ਮੱਲੀ, ਅਵਤਾਰ ਸਿੰਘ, ਰਣਜੀਤ ਸਿੰਘ ਧਾਰਨੀ, ਮੁਨੀਸ਼ ਭੱਲਾ, ਦਵਿੰਦਰ ਸਿੰਘ, ਦਲਜੀਤ ਕੌਰ, ਰਾਜਵੰਤ ਕੌਰ ਆਦਿ ਹਾਜ਼ਰ ਸਨ |
ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਭਰਵੀਂ ਸ਼ਹੀਦੀ ਕਾਨਫ਼ਰੰਸ <br/>
ਅਜੀਤ ਡੈਸਕ
22-12-2025