25 ਸਕੂਲਾਂ 'ਚ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ
ਚੰਡੀਗੜ੍ਹ, 21 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸੰਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਆਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕਿ੍ਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ | ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿਚ 25 ਏ.ਆਈ.-ਆਧਾਰਿਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ | ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ | ਐਜੂਕੇਸ਼ਨ-ਟੈਕ ਪਾਰਟਨਰ 'ਬਿਓਾਡ ਮੈਂਟਰ' ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦੇਵੇਗਾ | ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਅਧੀਨ ਕਵਰ ਕੀਤੇ ਗਏ 25 ਸਕੂਲਾਂ ਦੀ ਕਾਰਗੁਜ਼ਾਰੀ, ਵਿਦਿਆਰਥੀਆਂ ਦੇ ਨਤੀਜੇ ਅਤੇ ਕਾਰਜ-ਕੁਸ਼ਲਤਾ ਦੀ ਨੇੜਿਓਾ ਨਿਗਰਾਨੀ ਕੀਤੀ ਜਾਵੇਗੀ | ਇਹ ਪਹਿਲਕਦਮੀ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 21ਵੀਂ ਸਦੀ ਦੀ ਆਰਥਿਕਤਾ ਦੀਆਂ ਲੋੜਾਂ ਮੁਤਾਬਕ ਆਪਣੇ ਵਿਦਿਆਰਥੀਆਂ ਨੂੰ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ |
ਸਰਕਾਰੀ ਸਕੂਲਾਂ 'ਚ ਏ.ਆਈ. ਆਧਾਰਿਤ ਕਰੀਅਰ ਸੇਧ ਪ੍ਰੋਗਰਾਮ ਲਾਗੂ-ਹਰਜੋਤ ਸਿੰਘ ਬੈਂਸ
ਅਜੀਤ ਡੈਸਕ
22-12-2025