11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮਗਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਦੇ ਵਿਰੋਧ 'ਚ ਭਾਜਪਾ ਆਗੂਆਂ ਦੇ ਘਰਾਂ ਤੇ ਦਫਤਰਾਂ ਅੱਗੇ ਧਰਨੇ ਦੇਵੇਗੀ ਕਾਂਗਰਸ-ਰਾਜਾ ਵੜਿੰਗ <br/>

Ad Position 21
No active advertisement
ਖਰੜ ਸਿਟੀ ਹਾਰਟ ਨੇੜੇ ਅਮਰਿੰਦਰ ਸਿੰਘ ਰਾਜਾ ਵੜਿੰਗ ਧਰਨੇ ਨੂੰ ਸੰਬੋਧਨ ਕਰਦੇ ਹੋਏ | ਤਸਵੀਰ : ਜੰਡਪੁਰੀ<br/> 22-12-2025

ਖਰੜ (ਮੋਹਾਲੀ), 21 ਅਗਸਤ (ਤਰਸੇਮ ਸਿੰਘ ਜੰਡਪੁਰੀ)-ਭਾਜਪਾ ਦੀ ਕੇਂਦਰ ਸਰਕਾਰ ਵਲੋਂ ਨਵੇਂ ਕਾਨੂੰਨ ਰਾਹੀਂ ਮਗਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਸਿਟੀ ਹਾਰਟ ਖਰੜ ਵਿਖੇ ਕਾਂਗਰਸ ਵਲੋਂ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਕੇ ਅਤੇ ਉਸ ਦਾ ਨਾਮ ਬਦਲ ਕੇ ਸਕੀਮ ਅਧੀਨ ਕੰਮ ਕਰਦੇ ਸੂਬੇ ਦੇ ਗਰੀਬਾਂ ਦਾ ਰੁਜ਼ਗਾਰ ਖੋਹ ਲਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਦਾ ਧਰਨਾ ਦੇ ਕੇ ਸਿਰਫ ਭਾਜਪਾ ਨੂੰ ਚੇਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਭਾਜਪਾ ਵਲੋਂ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਦਾ ਲਿਟਰੇਚਰ ਕਾਂਗਰਸ ਪਾਰਟੀ ਆਪਣੇ ਵਰਕਰਾਂ ਰਾਹੀਂ ਪਿੰਡ ਪੱਧਰ 'ਤੇ ਲੋਕਾਂ ਨੂੰ ਵੰਡ ਕੇ ਜਾਣੂ ਕਰਵਾਏਗੀ | ਉਨ੍ਹਾਂ ਕਿਹਾ ਕਿ ਜਿਥੇ ਕਾਂਗਰਸ ਪਾਰਟੀ ਪੰਜਾਬ ਦੇ ਭਾਜਪਾ ਲੀਡਰਾਂ ਦੇ ਘਰਾਂ ਤੇ ਦਫਤਰਾਂ ਅੱਗੇ ਧਰਨਾ ਦੇਵੇਗੀ, ਉਥੇ ਹੀ ਉਹ ਪੰਜਾਬ ਦੇ ਰਾਜਪਾਲ ਦੇ ਘਰ ਅੱਗੇ ਵੀ ਧਰਨਾ ਦੇਣ ਲਈ ਵੀ ਕੋਈ ਕਦਮ ਚੁੱਕ ਸਕਦੇ ਹਨ ਅਤੇ ਉਹ ਪੰਜਾਬ ਦੇ ਜ਼ਿਲ੍ਹਾ ਪੱਧਰੀ ਧਰਨੇ ਦੇਣ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਕਾਂਗਰਸ ਜ਼ਿਲ੍ਹਾ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਹਲਕਾ ਇੰਚਾਰਜ ਵਿਜੈ ਸ਼ਰਮਾ ਟਿੰਕੂ, ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਮੁਹਾਲੀ, ਪਰਮਿੰਦਰ ਸਿੰਘ ਸੋਨਾ, ਡਿਪਟੀ ਮੇਅਰ ਮੁਹਾਲੀ ਕੁਲਜੀਤ ਸਿੰਘ ਬੇਦੀ, ਯਾਦਵਿੰਦਰ ਸਿੰਘ ਬੰਨੀ ਕੰਗ ਸਾਬਕਾ ਚੇਅਰਮੈਨ ਪੰਜਾਬ ਇਨਫੋਟੈਕ, ਕਰਨਵੀਰ ਸਿੰਘ ਰੂਬੀ ਸਿੱਧੂ, ਉਦੈਵੀਰ ਸਿੰਘ ਢਿੱਲੋਂ, ਗੁਰਿੰਦਰ ਸਿੰਘ ਕੈਰੋਂ, ਮਨਜੀਤ ਕੌਰ ਸੋਨੂ, ਡਾ. ਰਘਵੀਰ ਸਿੰਘ ਬੰਗੜ, ਮਲਾਗਰ ਸਿੰਘ, ਗਿਆਨ ਸਿੰਘ ਛੱਤ, ਸ਼ੇਰ ਸਿੰਘ ਗੁਰਾਇਆ, ਅਵਤਾਰ ਸਿੰਘ ਨਗਲੀਆਂ, ਦੀਪਕ ਸ਼ਰਮਾ, ਪਰਮਿੰਦਰ ਸਿੰਘ ਸੈਣੀ, ਸਰਬਜੀਤ ਕੌਰ, ਨਿਰਮਲ ਸਿੰਘ ਹਲਾਲਪੁਰ, ਬਰਿੰਦਰ ਭਾਮਾ, ਜਤਿੰਦਰ ਗੁਪਤਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਮੈਹਦੇਆਣਾ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਸਰਦਾਰਨੀ ਸਤਿੰਦਰ ਕੌਰ ਬੀਸਲਾ
Ad Position 24