ਸ੍ਰੀ ਅਨੰਦਪੁਰ ਸਾਹਿਬ, 21 ਦਸੰਬਰ (ਕਰਨੈਲ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਪਰਿਵਾਰ ਸਮੇਤ 6-7 ਪੋਹ ਦੀ ਰਾਤ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਦੇ ਭਾਵੁਕ ਪਲਾਂ ਨੂੰ ਯਾਦ ਕਰਵਾਉਂਦਾ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ ਤੜਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਮੈਹਦੇਆਣਾ ਸਾਹਿਬ ਲਈ ਰਵਾਨਾ ਹੋਇਆ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 4 ਜਨਵਰੀ 2026 ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ | ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਜਾਣ ਤੋਂ ਬਾਅਦ ਅਰਦਾਸ ਉਪਰੰਤ ਤੜਕੇ 4 ਵਜੇ ਸ਼ੁਰੂ ਹੋਇਆ ਦਸਮੇਸ਼ ਪੈਦਲ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਿਆ, ਜਿਥੇ ਪਹੁੰਚ ਕੇ ਪੰਜ ਪਿਆਰੇ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੈਦਲ ਮਾਰਚ ਜੈਕਾਰਿਆਂ ਦੀ ਗੂੰਜ 'ਚ ਅਗਲੇ ਪੜਾਅ ਲਈ ਰਵਾਨਾ ਹੋਣ ਮੌਕੇ ਰਾਗੀ ਸਿੰਘ ਭਾਈ ਰਾਜਾ ਸਿੰਘ ਵਲੋਂ ਕੀਰਤਨ ਕੀਤਾ ਗਿਆ | ਦਸਮੇਸ਼ ਪੈਦਲ ਮਾਰਚ ਗੁਰਦੁਆਰਾ ਸ਼ਹੀਦੀ ਬਾਗ਼, ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ, ਵਿਰਾਸਤ-ਏ ਖ਼ਾਲਸਾ, ਪੰਜ ਪਿਆਰਾ ਪਾਰਕ, ਖ਼ਾਲਸਾ ਕਾਲਜ ਤੋਂ ਹੁੰਦਾ ਹੋਇਆ ਅਗਲੇ ਪੜਾਅ ਲਈ ਰਵਾਨਾ ਹੋਇਆ | ਦਸਮੇਸ਼ ਪੈਦਲ ਮਾਰਚ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਗਿਆਨੀ ਸੁਖਵਿੰਦਰ ਸਿੰਘ, ਪੈਦਲ ਮਾਰਚ ਦੇ ਮੁੱਖ ਪ੍ਰਬੰਧਕ ਬਾਬਾ ਕੁਲਵੰਤ ਸਿੰਘ ਲੱਖਾ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ, ਸਾਬਕਾ ਮੈਨੇਜਰ ਬੇਅੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਮਨਜਿੰਦਰ ਸਿੰਘ ਬਰਾੜ, ਸੁਰਜੀਤ ਸਿੰਘ ਚੈਹਿੜਮਜਾਰਾ, 'ਆਪ' ਆਗੂ ਜਸਵੀਰ ਸਿੰਘ ਅਰੋੜਾ, ਠੇਕੇਦਾਰ ਗੁਰਨਾਮ ਸਿੰਘ, ਹਰਕੀਰਤ ਸਿੰਘ ਮਿਨਹਾਸ, ਸੁਰਿੰਦਰ ਸਿੰਘ ਮਟੋਰ, ਮਾਤਾ ਗੁਰਚਰਨ ਕੌਰ, ਤਜਿੰਦਰ ਕੌਰ, ਗੁਰਜੀਤ ਕੌਰ, ਮਨਜੀਤ ਕੌਰ, ਬਲਵਿੰਦਰ ਸਿੰਘ ਮਾਂਗੇਵਾਲ, ਸਾਬਕਾ ਚੀਫ ਇੰਜੀਨੀਅਰ ਦਵਿੰਦਰ ਸਿੰਘ, ਦਵਿੰਦਰ ਸਿੰਘ ਸ਼ੰਮੀ ਬਰਾਰੀ ਸਮੇਤ ਸੰਗਤਾਂ ਹਾਜ਼ਰ ਸਨ |
31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਮੈਹਦੇਆਣਾ ਸਾਹਿਬ ਲਈ ਰਵਾਨਾ
ਅਜੀਤ ਡੈਸਕ
22-12-2025