ਜਲੰਧਰ, 21 ਦਸੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਅਤੇ ਏ.ਆਈ.ਐਸ.ਐਸ.ਐਫ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਨਿਊਜ਼ੀਲੈਂਡ ਵਿਚ ਨਗਰ ਕੀਰਤਨ ਦੀ ਮਰਿਯਾਦਾ ਵਿਚ ਵਿਘਨ ਪਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਬੇਹੱਦ ਖਤਰਨਾਕ ਰੁਝਾਨ ਹੈ ਜਿਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਾਡੀ ਧਾਰਮਿਕ ਆਸਥਾ ਅਤੇ 'ਸਰਬੱਤ ਦੇ ਭਲੇ' ਦਾ ਪ੍ਰਤੀਕ ਹੈ। ਨਿਊਜ਼ੀਲੈਂਡ ਵਰਗੇ ਦੇਸ਼ ਵਿਚ ਜਿੱਥੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਵੱਡਾ ਨਾਂਅ ਕਮਾਇਆ ਹੈ, ਉੱਥੇ ਨਗਰ ਕੀਰਤਨ ਦੌਰਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਜਾਂ ਮਰਿਯਾਦਾ ਨੂੰ ਠੇਸ ਪਹੁੰਚਾਉਣਾ ਬਹੁਤ ਮੰਦਭਾਗਾ ਹੈ।
ਨਿਊਜ਼ੀਲੈਂਡ 'ਚ ਨਗਰ ਕੀਰਤਨ ਦੌਰਾਨ ਵਿਘਨ ਪਾਉਣ ਦੀ ਘਟਨਾ ਬੇਹੱਦ ਨਿੰਦਣਯੋਗ-ਪੀਰਮੁਹੰਮਦ
ਅਜੀਤ ਡੈਸਕ
22-12-2025