ਚੰਡੀਗੜ੍ਹ, 21 ਦਸੰਬਰ (ਅਜੀਤ ਬਿਊਰੋ)-ਸੂਬੇ ਭਰ 'ਚ ਜੰਗਲਾਤ ਹੇਠ ਰਕਬੇ ਵਿਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ | ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ 'ਚ 8 ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰਨਾ ਸ਼ਾਮਿਲ ਹੈ | ਇਨ੍ਹਾਂ 'ਚੋਂ ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਚਾਰ ਪਾਰਕ ਪਠਾਨਕੋਟ ਵਿਚ, 2 ਪਟਿਆਲਾ ਵਿਚ ਅਤੇ 1-1 ਅੰਮਿ੍ਤਸਰ ਅਤੇ ਹੁਸ਼ਿਆਰਪੁਰ ਵਿਚ ਵਿਕਸਿਤ ਕੀਤੇ ਜਾ ਰਹੇ ਹਨ | ਸੂਬਾ ਸਰਕਾਰ ਦਾ ਇਹ ਸੁਹਿਰਦ ਯਤਨ ਰਿਹਾ ਹੈ ਕਿ ਵੱਧ ਤੋਂ ਵੱਧ ਹਰਿਆਲੀ ਨੂੰ ਯਕੀਨੀ ਬਣਾਇਆ ਜਾਵੇ | ਇਸ ਸੰਬੰਧ ਵਿਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ 'ਪੰਜਾਬ ਪ੍ਰੋਟੈਕਸ਼ਨ ਆਫ਼ ਟਰੀਜ਼ ਐਕਟ, 2025' ਦਾ ਖਰੜਾ ਤਿਆਰ ਕੀਤਾ ਹੈ | ਜਿਸ ਦਾ ਉਦੇਸ਼ ਹਰਿਆ-ਭਰਿਆ ਕਵਰ ਬਰਕਰਾਰ ਰੱਖਣਾ, ਵਾਤਾਵਰਨ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ |
'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟਰੀਜ਼ ਐਕਟ 2025' ਦਾ ਉਦੇਸ਼ ਜੰਗਲਾਤ ਹੇਠ ਰਕਬੇ 'ਚ ਵਾਧੇ ਨਾਲ ਵਾਤਾਵਰਨ ਸੰਤੁਲਨ ਨੂੰ ਕਾਇਮ ਰੱਖਣਾ-ਕਟਾਰੂਚੱਕ
ਅਜੀਤ ਡੈਸਕ
22-12-2025