ਸੰਗਤ ਮੰਡੀ, 22 ਦਸੰਬਰ (ਅੰਮਿ੍ਤਪਾਲ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸਰਗਰਮ ਆਗੂ ਇਕਬਾਲ ਸਿੰਘ ਪਥਰਾਲਾ ਦੀ ਆਪਣੇ ਘਰ ਵਿਚ ਗੋਲੀ ਲੱਗਣ ਕਾਰਨ ਅਚਾਨਕ ਮੌਤ ਹੋ ਗਈ | ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਸਾਬੋ ਨੇ ਦੱਸਿਆ ਕਿ ਸੰਗਤ ਬਲਾਕ ਦੇ ਸਰਗਰਮ ਕਿਸਾਨ ਆਗੂ ਇਕਬਾਲ ਸਿੰਘ ਪਥਰਾਲਾ (51) ਖੇਤੀਬਾੜੀ ਦੇ ਕੰਮ ਧੰਦੇ 'ਚ ਘਾਟਾ ਪੈਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਦਿਮਾਗ਼ੀ ਪ੍ਰੇਸ਼ਾਨੀ ਦੀ ਹਾਲਤ 'ਚ ਸਨ ਅਤੇ ਬੀਤੇ ਦਿਨ ਆਪਣੇ ਘਰ ਵਿਚ ਆਪਣੀ ਲਾਇਸੈਂਸੀ ਰਾਇਫਲ ਸਾਫ਼ ਕਰਦੇ ਸਮੇਂ ਅਚਾਨਕ ਚੱਲੇ ਫਾਇਰ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਕਿ ਹੌਲਦਾਰ ਮਹੇਸ਼ਇੰਦਰ ਵਲੋਂ ਮਿ੍ਤਕ ਇਕਬਾਲ ਸਿੰਘ ਪੁੱਤਰ ਨਛੱਤਰ ਦੀ ਪਤਨੀ ਕੁਲਵਿੰਦਰ ਕੌਰ ਦੇ ਬਿਆਨਾਂ ਦੇ ਅਧਾਰ 'ਤੇ ਅਧੀਨ ਧਾਰਾ 194 ਬੀ.ਐਨ.ਐੱਸ.ਐੱਸ. ਤਹਿਤ ਕੀਤੀ ਕਾਰਵਾਈ ਤੋਂ ਬਾਅਦ ਮਿ੍ਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਹੈ |
ਕਿਸਾਨ ਆਗੂ ਇਕਬਾਲ ਸਿੰਘ ਪਥਰਾਲਾ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ <br/>
ਅਜੀਤ ਡੈਸਕ
23-12-2025