01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਾਜਾਇਜ਼ ਸੰਬੰਧਾਂ ਦੇ ਸ਼ੱਕ ਕਾਰਨ ਪਤਨੀ ਦਾ ਕਤਲ

Ad Position 21
No active advertisement
ਅਜੀਤ ਡੈਸਕ 23-12-2025
ਲੁਧਿਆਣਾ, 22 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸੰਤ ਨਗਰ ਵਿਚ ਨਾਜਾਇਜ਼ ਸੰਬੰਧਾਂ ਦੇ ਸ਼ੱਕ ਕਾਰਨ ਪਤੀ ਵਲੋਂ ਪਤਨੀ ਦਾ ਕਤਲ ਕਰ ਦਿੱਤਾ ਗਿਆ | ਪਤੀ ਵਲੋਂ ਵੀ ਆਪਣੇ ਆਪ ਨੂੰ ਚਾਕੂ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਬਚ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮਿ੍ਤਕ ਔਰਤ ਗੁੱਡੀ ਦੇਵੀ ਦੀ ਲੜਕੀ ਰਿੰਕੀ ਪਤਨੀ ਸੁਨੀਲ ਕੁਮਾਰ ਵਾਸੀ ਹੈਬੋਵਾਲ ਦੀ ਸ਼ਿਕਾਇਤ 'ਤੇ ਮਿ੍ਤਕ ਗੁੱਡੀ ਦੇ ਪਤੀ ਮਨੋਜ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਮਾਤਾ ਦੀ ਉਮਰ 34 ਸਾਲ ਦੇ ਕਰੀਬ ਸੀ ਅਤੇ ਉਸ ਨੇ ਤਿੰਨ ਵਿਆਹ ਕਰਵਾਏ ਸਨ | ਤੀਜਾ ਵਿਆਹ ਚਾਰ ਸਾਲ ਪਹਿਲਾਂ ਮਨੋਜ ਕੁਮਾਰ ਨਾਲ ਕਰਵਾਇਆ ਸੀ, ਪਰ ਇਸ ਵਿਆਹ ਵਿਚੋਂ ਉਨ੍ਹਾਂ ਦਾ ਕੋਈ ਬੱਚਾ ਨਹੀਂ ਸੀ | ਉਸ ਨੇ ਦੱਸਿਆ ਕਿ ਮਨੋਜ ਕੁਮਾਰ ਅਕਸਰ ਉਸ ਦੀ ਮਾਂ 'ਤੇ ਨਾਜਾਇਜ਼ ਸੰਬੰਧਾਂ ਨੂੰ ਲੈ ਕੇ ਸ਼ੱਕ ਕਰਦਾ ਸੀ | ਇਸ ਗੱਲ ਨੂੰ ਲੈ ਕੇ ਬੀਤੇ ਦਿਨ ਉਨ੍ਹਾਂ ਦਾ ਆਪਸ ਵਿਚ ਤਕਰਾਰ ਹੋ ਗਿਆ ਅਤੇ ਇਸ ਦੌਰਾਨ ਮਨੋਜ ਕੁਮਾਰ ਨੇ ਉਸ ਦੀ ਮਾਤਾ ਦੇ ਢਿੱਡ ਵਿਚ ਚਾਕੂ ਮਾਰ ਦਿੱਤੇ | ਗੰਭੀਰ ਹਾਲਾਤ ਵਿਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਦੇਰ ਰਾਤ ਉਹ ਦਮ ਤੋੜ ਗਈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸੰਬੰਧਿਤ ਮਾਮਲੇ 'ਚ ਦਖ਼ਲਅੰਦਾਜ਼ੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ... ਅਗਲੀ ਖ਼ਬਰ ਪੰਜਾਬ ਸਰਕਾਰ ਦੇ ਵਿਭਾਗਾਂ ਵੱਲ 2,582 ਕਰੋੜ ਰੁਪਏ ਦੇ ਬਿਜਲੀ ਬਿੱਲ ਬਕਾਇਆ <br/>
Ad Position 24