01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸੰਬੰਧਿਤ ਮਾਮਲੇ 'ਚ ਦਖ਼ਲਅੰਦਾਜ਼ੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ-ਧਾਮੀ <br/>

Ad Position 21
No active advertisement
ਅਜੀਤ ਡੈਸਕ 23-12-2025

• ਸਿੱਟ ਬਣਾਉਣਾ ਸਿਆਸੀ ਕਾਰਵਾਈ • ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲੋਕ ਸਭਾ ਮੈਂਬਰਾਂ ਨੂੰ ਲਿਖੇ ਪੱਤਰ ਰਾਹੀਂ ਅਪੀਲ ਨਹੀਂ ਆਦੇਸ਼ ਦਿੱਤੇ ਹਨ-ਜਥੇਦਾਰ ਗੜਗੱਜ
ਸ੍ਰੀ ਚਮਕੌਰ ਸਾਹਿਬ (ਰੂਪਨਗਰ), 22 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਚਮਕੌਰ ਸਾਹਿਬ ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ ਗੁਰਦੁਆਰਾ ਸ੍ਰੀ ਗੜੀ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਤਿੰਨ ਪਿਆਰਿਆਂ ਅਤੇ ਹੋਰ ਮਹਾਨ ਸ਼ਹੀਦ ਸਿੰਘਾਂ ਨੂੰ ਸਮਰਪਿਤ ਸਜਾਏ ਗਏ ਅਲੌਕਿਕ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ 'ਤੇ ਉਨ੍ਹਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਵੀ ਹਾਜ਼ਰ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸੰਬੰਧਿਤ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਸਿੱਟ ਦੀ ਘੋਸ਼ਣਾ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰਾਂ ਵਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿਚ ਦਖ਼ਲ ਦੇਣਾ ਨਾ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸੰਬੰਧਿਤ ਇਸ ਮਾਮਲੇ 'ਤੇ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਂਚ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਪੜਤਾਲ ਕੀਤੀ | ਇਸ ਪੜਤਾਲ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਚੁੱਕੀ ਹੈ | ਇਸ ਮੌਕੇ ਤੇ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪਸ਼ਟ ਕੀਤਾ ਕਿ 'ਵੀਰ ਬਾਲ ਦਿਵਸ' ਦਾ ਨਾਮ ਬਦਲਣ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲੋਕ ਸਭਾ ਮੈਂਬਰਾਂ ਨੂੰ ਲਿਖੇ ਪੱਤਰ ਵਿਚ ਇਹ ਨਾਮ ਬਦਲ ਕੇ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਰੱਖਣ ਸੰਬੰਧੀ ਲੋਕ ਸਭਾ ਵਿਚ ਮੁੱਦਾ ਉਠਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ ਨਾ ਕਿ ਅਪੀਲ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਮਨਰੇਗਾ ਸਕੀਮ ਦੀ ਥਾਂ ਲਿਆਂਦਾ ਗ਼ਰੀਬ ਵਿਰੋਧੀ ਸੋਧ ਬਿੱਲ ਤੁਰੰਤ ਵਾਪਸ ਲਵੇ-ਸੁਖਬੀਰ <br/> ਅਗਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਸ਼ੱਕ ਕਾਰਨ ਪਤਨੀ ਦਾ ਕਤਲ
Ad Position 24