01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਦੇ ਮੁੱਦੇ ਨੰੂ ਲੈ ਕੇ ਸੰਘਰਸ਼ ਵਿੱਢਾਂਗੇ-ਢੀਂਡਸਾ

Ad Position 21
No active advertisement
ਅਜੀਤ ਡੈਸਕ 23-12-2025

ਕਿਹਾ, ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਦੀਆਂ ਖ਼ਬਰਾਂ ਨਿਰਆਧਾਰ-ਮਨਪ੍ਰੀਤ ਸਿੰਘ ਇਯਾਲੀ ਸਾਡੇ ਨਾਲ
ਸੰਗਰੂਰ, 22 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਪਿਛਲੇ 15 ਸਾਲ ਤੋਂ ਲਟਕ ਰਹੀਆਂ ਹਨ | ਇਸ ਨਾਲ ਪੰਥ ਹਿਤੈਸ਼ੀਆਂ ਦੀ ਭਾਵਨਾ ਨਾਲ ਖਿਲਵਾੜ ਹੋ ਰਿਹਾ ਹੈ | ਅੱਜ ਇੱਥੇ ਆਪਣੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਸੰਸਥਾ ਨੰੂ ਵਰਤਿਆ ਜਾ ਰਿਹਾ ਹੈ ਅਤੇ ਅਜਿਹਾ ਕਰਨ ਨਾਲ ਸ਼੍ਰੋਮਣੀ ਅਕਾਲੀ ਦਲ ਕੰਮਜੋਰ ਹੋਇਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਆਗੂ ਜਲਦੀ ਹੀ ਚੋਣਾਂ ਕਰਵਾਉਣ ਦੀ ਮੰਗ ਨੰੂ ਲੈ ਕੇ ਸਰਕਾਰ ਤੱਕ ਪਹੁੰਚ ਕਰਨਗੇ ਅਤੇ ਜੇ ਫਿਰ ਵੀ ਕੋਈ ਹੱਲ ਨਾ ਨਿਕਲਿਆ ਤਾਂ 15-20 ਦਿਨ ਉਡੀਕ ਕੇ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਮਨਪ੍ਰੀਤ ਸਿੰਘ ਇਯਾਲੀ ਪੂਰੀ ਤਰ੍ਹਾਂ ਸਾਡੇ ਨਾਲ ਹਨ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਖ਼ਬਰਾਂ ਵੀ ਮਨਘੜਤ ਹਨ | ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਸਾਰੇ ਪੰਥਕ ਹਿਤੈਸ਼ੀ ਚਾਹੁੰਦੇ ਹਨ ਕਿ ਅਕਾਲੀ ਦਲ ਮਜ਼ਬੂਤ ਹੋਵੇ ਅਤੇ ਆਗੂ ਇਕ ਪਲੇਟਫ਼ਾਰਮ ਉੱਤੇ ਆ ਜਾਣ | ਉਨ੍ਹਾਂ ਕਿਹਾ ਕਿ ਜੇ ਬਾਦਲ ਦਲ ਦੇ ਆਗੂ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ 2024 ਦੇ ਹੁਕਮਨਾਮੇ ਨੰੂ ਪ੍ਰਵਾਨ ਕਰ ਲੈਂਦੇ ਹਨ ਤਾਂ ਏਕਤਾ ਹੋ ਸਕਦੀ ਹੈ | ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਾਡਾ ਸਭ ਤੋਂ ਮੁੱਖ ਏਜੰਡਾ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਹੈ ਅਤੇ ਇਸ ਮੰਗ ਨੰੂ ਲੈ ਕੇ ਲੋਕਾਂ ਵਿਚ ਜਾਇਆ ਜਾਵੇਗਾ | ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਗਗਨਜੀਤ ਸਿੰਘ ਬਰਨਾਲਾ ਅਤੇ ਬਾਬੂ ਪ੍ਰਕਾਸ਼ ਚੰਦ ਗਰਗ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜਥੇਦਾਰ ਤੇਜਾ ਸਿੰਘ ਕਮਾਲਪੁਰ, ਮਲਕੀਤ ਸਿੰਘ ਚੰਗਾਲ, ਜੀਵਨ ਗਰਗ, ਜਥੇਦਾਰ ਚਰਨਜੀਤ ਸਿੰਘ ਗੱਗੜਪੁਰ, ਹਰਮਿੰਦਰ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾ ਕੱਢਿਆ <br/> ਅਗਲੀ ਖ਼ਬਰ ਕੇਂਦਰ ਸਰਕਾਰ ਮਨਰੇਗਾ ਸਕੀਮ ਦੀ ਥਾਂ ਲਿਆਂਦਾ ਗ਼ਰੀਬ ਵਿਰੋਧੀ ਸੋਧ ਬਿੱਲ ਤੁਰੰਤ ਵਾਪਸ ਲਵੇ-ਸੁਖਬੀਰ <br/>
Ad Position 24