01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ੍ਰੀ ਚਮਕੌਰ ਸਾਹਿਬ ਵਿਖੇ ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਮਹੱਲਾ ਕੱਢਿਆ <br/>

Ad Position 21
No active advertisement
ਅਜੀਤ ਡੈਸਕ 23-12-2025

ਸ੍ਰੀ ਚਮਕੌਰ ਸਾਹਿਬ, 22 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤ ਗੜ੍ਹ, ਪਾ: 10ਵੀਂ ਛਾਉਣੀ ਬੁੱਢਾ ਦਲ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਅਤੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਮਹੱਲੇ ਦੀ ਆਰੰਭਤਾ ਹੋਈ | ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ | ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ | ਨਰਸਿੰਙਿਆਂ ਬੈਂਡ ਵਾਜਿਆਂ ਦੀ ਸ਼ਬਦੀ ਧੁਨਾਂ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਇਹ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਰਣਜੀਤ ਗੜ੍ਹ ਤੋਂ ਅਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਸਟੇਡੀਅਮ ਵਿਚ ਪੁੱਜਾ, ਜਿੱਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਾਈਆਂ | ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲ ਕਿਲ੍ਹੇ ਪੁੱਟੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤਬ ਦਿਖਾਏ ਅਤੇ ਵੱਧ ਤੋਂ ਵੱਧ ਕਿੱਲ੍ਹੇ ਪੁੱਟਣ ਤੇ ਇਨਾਮ ਪ੍ਰਾਪਤ ਕੀਤੇ | ਗਤਕੇ ਦੇ ਖੁੱਲੇ ਪ੍ਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਗਤਕੇ ਦੇ ਜੋਹਰ ਵਿਖਾਏ | ਇਸ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾ ਦਲ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਨੌਰੰਗ ਸਿੰਘ, ਬਾਬਾ ਜਰਨੈਲ ਸਿੰਘ ਬਰੇਟਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਰਾਜਾ ਰਾਜ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਮਾਨਾਂ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਪਿਆਰਾ ਸਿੰਘ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਅਮਰਜੀਤ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਰਣਯੋਧ ਸਿੰਘ, ਬਾਬਾ ਭਗਤ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਪ੍ਰਤਾਪ ਸਿੰਘ ਚੂੰਢਾ, ਬਾਬਾ ਜਗਬੀਰ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗਗਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘਰੋਂ ਸੱਦ ਕੇ ਨੌਜਵਾਨ ਦਾ ਕਤਲ ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਦੇ ਮੁੱਦੇ ਨੰੂ ਲੈ ਕੇ ਸੰਘਰਸ਼ ਵਿੱਢਾਂਗੇ-ਢੀਂਡਸਾ
Ad Position 24